
ਜਲੰਧਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਵੇਰੇ 7:30 ਵਜੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਚੈਕ ਕੀਤੀ। ਇਸ ਉਪਰੰਤ ਉਨ੍ਹਾਂ ਨੇ ਸਥਾਨਕ ਰਾਮਾ ਮੰਡੀ ਚੌਕ ਅਤੇ ਕਰਤਾਰਪੁਰ ਵਿਖੇ ਬੱਸਾਂ ਦੇ ਕਾਗ਼ਜ਼ਾਤ ਚੈਕ ਕੀਤੇ। ਟਰਾਂਸਪੋਰਟ ਮੰਤਰੀ ਵੱਲੋਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਰਿਜਨਲ ਟਰਾਂਸਪੋਰਟ ਸਕੱਤਰ ਬਲਜਿੰਦਰ ਸਿੰਘ ਢਿੱਲੋਂ ਸਮੇਤ ਰਾਮਾ ਮੰਡੀ ਅਤੇ ਕਰਤਾਰਪੁਰ ਵਿਖੇ 30 ਬੱਸਾਂ ਦੇ ਪੇਪਰ ਅਤੇ ਪਰਮਿਟ ਚੈੱਕ ਕੀਤੇ ਅਤੇ ਮੌਕੇ ‘ਤੇ ਹੀ 5 ਬੱਸਾਂ ਨੂੰ ਬੰਦ ਕੀਤਾ । ਇਸ ਦੌਰਾਨ ਜਿਨ੍ਹਾਂ ਬੱਸਾਂ ਦੇ ਕਾਗਜ਼ਾਂ ਵਿਚ ਊਣਤਾਈਆਂ ਪਾਈਆਂ ਗਈਆਂ ਉਨ੍ਹਾਂ ਨੂੰ ਮੌਕੇ ‘ਤੇ ਹੀ ਜੁਰਮਾਨਾ ਕੀਤਾ ਗਿਆ ।

