ਖੇਡ ਪ੍ਰਮੋਟਰ ਸੁਰਿੰਦਰ ਭਾਪਾ ਨੇ ਭਾਰਤੀ ਟੀਮ ਨੂੰ ਜਿੱਤ ਲਈ ਦਿੱਤੀਆਂ ਵਧਾਈਆਂ

0
2

ਜਲੰਧਰ- ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਨੇ ਭਾਰਤੀ ਹਾਕੀ ਟੀਮ ਨੂੰ ਏਸ਼ੀਅਨ ਚੈਂਪੀਅਨਸ਼ਿਪ ਜਿੱਤਣ ‘ਤੇ ਵਧਾਈ ਦਿੱਤੀ ਹੈ। ਚੰਡੀਗੜ੍ਹ ਏਅਰਪੋਰਟ ‘ਤੇ ਪਹੁੰਚੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਭਾਪਾ ਨੇ ਜਿੱਥੇ ਟੀਮ ਨੂੰ ਰਿਕਾਰਡ ਜਿੱਤ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਆਸ ਪ੍ਰਗਟ ਕੀਤੀ ਕਿ ਅੰਤਰਰਾਸ਼ਟਰੀ ਪੱਧਰ ‘ਤੇ ਵੀ ਇਹ ਟੀਮ ਵੱਡੀਆਂ ਜਿੱਤਾਂ ਦਰਜ ਕਰੇਗੀ। ਉਨ੍ਹਾਂ ਕਿਹਾ ਕਿ 3-1 ਨਾਲ ਪਿਛੜਨ ਤੋਂ ਬਾਅਦ ਜਿਸ ਤਰ੍ਹਾਂ ਟੀਮ ਨੇ ਗੇਮ ‘ਚ ਵਾਪਸ ਕਰਦਿਆਂ ਗੋਲਾਂ ਦੀਆਂ ਝੜੀਆਂ ਲਾਈਆਂ ਤੇ 4-3 ਨਾਲ ਜਿੱਤ ਹਾਸਿਲ ਕੀਤੀ ਉਸ ਨਾਲ ਟੀਮ ਦਾ ਹੌਂਸਲਾ ਕਾਫ਼ੀ ਵਧਿਆ ਹੈ। ਇੱਥੇ ਦੱਸਣਯੋਗ ਹੈ ਕਿ ਇਸ ਵਾਰ ਭਾਰਤੀ ਹਾਕੀ ਟੀਮ ਵਿਚ ਪੰਜਾਬ ਦੇ 11 ਖਿਡਾਰੀਆਂ ਨੇ ਹਿੱਸਾ ਲਿਆ ਸੀ ਅਤੇ ਦੇਸ਼ ਲਈ ਵਧੀਆ ਪ੍ਰਦਰਸ਼ਨ ਕਰਦਿਆਂ ਇਨ੍ਹਾਂ ਖਿਡਾਰੀਆਂ ਨੇ ਭਾਰਤ ਨੂੰ ਚੌਥੀ ਵਾਰ ਏਸ਼ੀਅਨ ਚੈਂਪੀਅਨ ਬਣਾਇਆ ਹੈ।

LEAVE A REPLY

Please enter your comment!
Please enter your name here