ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਰਤਾਰਪੁਰ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਹੋਏ ‘ਆਪ ਵਿੱਚ ਸ਼ਾਮਲ
- ਸੁਰਿੰਦਰ ਚੌਧਰੀ ਮਰਹੂਮ ਸੰਤੋਖ ਚੌਧਰੀ ਦੇ ਭਤੀਜੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਇਆ ‘ਆਪ’ ‘ਚ ਸ਼ਾਮਲ
- ਚੌਧਰੀ ਪਰਿਵਾਰ ਦੇ ਹੋਏ ਦੋ ਧੜੇ, ਇਕ ਕਾਂਗਰਸ ਨਾਲ ਅਤੇ ਦੂਜਾ ‘ਆਪ’ ਨਾਲ
- ਆਮ ਆਦਮੀ ਪਾਰਟੀ ਨੂੰ 130 ਕਰੋੜ ਲੋਕਾਂ ਤੱਕ ਲੈਕੇ ਜਾਣਾ ਹੈ – ਮੁੱਖ ਮੰਤਰੀ ਭਗਵੰਤ ਮਾਨ
- ‘ਆਪ ਦੀਆਂ ਲੋਕ ਭਲਾਈ ਨੀਤੀਆਂ ਤੋਂ ਹੋਇਆ ਪ੍ਰਭਾਵਿਤ, ਪੰਜਾਬ ਦਾ ਭਵਿੱਖ ਕੇਵਲ ਭਗਵੰਤ ਮਾਨ ਦੇ ਹੱਥਾਂ ਵਿੱਚ ਸੁਰੱਖਿਅਤ – ਸੁਰਿੰਦਰ ਚੌਧਰੀ
ਜਲੰਧਰ 10 ਅਪ੍ਰੈਲ
ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਜਲੰਧਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਸਨ ਅਤੇ ਉਹ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ‘ਆਪ’ ਦੇ ਉਮੀਦਵਾਰ ਹਨ। ਸੁਰਿੰਦਰ ਚੌਧਰੀ ਸਵ. ਸੰਤੋਖ ਸਿੰਘ ਚੌਧਰੀ ਦੇ ਭਤੀਜੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਲਕਾ ਕਰਤਾਰਪੁਰ ਵਿੱਚ ਇੱਕ ਚੋਣ ਰੈਲੀ ਦੌਰਾਨ ਚੌਧਰੀ ਸੁਰਿੰਦਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਰਸਮੀ ਸਵਾਗਤ ਕੀਤਾ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਵਿਚਕਾਰ ਇੱਕ ਅਜਿਹੀ ਸ਼ਖਸੀਅਤ ਹੈ ਜੋ ਪੀੜ੍ਹੀ ਦਰ ਪੀ