ਜਲੰਧਰ ਲੋਕਸਭਾ ਉਪਚੋਣ : ਪ੍ਰੋ. ਬਲਜਿੰਦਰ ਕੌਰ ਨੇ ਅੱਪਰਾ ’ਚ ਕੀਤਾ ਪ੍ਰਚਾਰ

0
27

ਅੱਪਰਾ, 29 ਅਪ੍ਰੈਲ – ਲੋਕ ਸਭਾ ਹਲਕਾ ਜਲੰਧਰ ਦੀ ਹੋ ਰਹੀ 10 ਮਈ ਨੂੰ ਜ਼ਿਮਨੀ ਚੋਣ ਵਿਚ ਜਿੱਤ ਪ੍ਰਾਪਤ ਕਰਨ ਲਈ ਸਾਰੀਆਂ ਹੀ ਪਾਰਟੀਆਂ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਅੱਜ ਸੀਨੀਅਰ ਆਪ ਆਗੂ ਸੁਖਦੀਪ ਸਿੰਘ ਅੱਪਰਾ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ੍ਹ ਤੋਂ ਵਿਧਾਇਕਾ ਅਤੇ ਚੀਫ ਵਿੱਪ ਪ੍ਰੋ. ਬਲਜਿੰਦਰ ਕੌਰ ਕਸਬਾ ਅੱਪਰਾ ਪਹੁੰਚੇ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ । ਪ੍ਰੋ. ਬਲਜਿੰਦਰ ਕੌਰ ਨੇ ਬਜ਼ਾਰ ਵਿਚੋਂ ਗੁਜ਼ਰਦਿਆਂ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪ੍ਰੋ. ਬਲਜਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਸਬਾ ਅੱਪਰਾ ਇਕ ਵਪਾਰਕ ਪਿੰਡ ਹੈ ਪਰ ਇੱਥੇ ਸਹੂਲਤਾਂ ਦੀ ਬਹੁਤ ਘਾਟ ਹੈ।ਪਿਛਲੀਆਂ ਸਰਕਾਰਾਂ ਨੇ ਇਸ ਪਿੰਡ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਸੁਖਦੀਪ ਸਿੰਘ ਅੱਪਰਾ ਰਾਹੀਂ ਉਸਦੇ ਧਿਆਨ ਵਿਚ ਆਇਆ ਹੈ ਕਿ ਇੱਥੇ ਸਰਕਾਰੀ ਹਸਪਤਾਲ, ਸਰਕਾਰੀ ਕਾਲਜ, ਪਾਰਕਿੰਗ, ਸੀਵਰੇਜ, ਵੇਸਟ ਮੈਨਜੇਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨਾਲ ਇਸ ਸਬੰਧੀ ਗੱਲਬਾਤ ਕਰ ਕੇ ਕਸਬਾ ਅੱਪਰਾ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕਰਵਾਉਣਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜਿੱਤਣ ਉਪਰੰਤ ਸਮੁੱਚੇ ਹਲਕੇ ਦੇ ਵਿਕਾਸ ਲਈ ਤਾਂ ਕਾਰਜ ਕਰਨਗੇ ਪਰ ਉਹ ਕਸਬਾ ਅੱਪਰਾ ਲਈ ਵਿਸ਼ੇਸ਼ ਪੈਕੇਜ ਜ਼ਰੂਰ ਹਾਸਲ ਕਰ ਕੇ ਇਸ ਪਿੰਡ ਨੂੰ ਨਵੀਂ ਦਿੱਖ ਦੇਣ ਲਈ ਆਪਣਾ ਯੋਗਦਾਨ ਪਾਉਣਗੇ।
ਤਸਵੀਰ: ਪ੍ਰੋ. ਬਲਜਿੰਦਰ ਕੌਰ ਕਸਬਾ ਅੱਪਰਾ ਦੇ ਬਜ਼ਾਰ ’ਚ ਪ੍ਰਚਾਰ ਕਰਦੇ ਹੋਏ ਨਾਲ ਹਨ ਆਪ ਅਬਜ਼ਰਵਰ ਕੁਲਜਿੰਦਰ ਢੀਂਡਸਾ,ਆਪ ਆਗੂ ਸੁਖਦੀਪ ਸਿੰਘ ਅੱਪਰਾ, ਮਨੋਜ ਲੋਈ, ਦਵਿੰਦਰ ਸਿੰਘ

LEAVE A REPLY

Please enter your comment!
Please enter your name here