ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਮੌਕ ਡਰਿਲ ਆਯੋਜਿਤ

0
12

ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਮੌਕ ਡਰਿਲ ਆਯੋਜਿਤ

  • ਸਿਵਲ ਸਰਜਨ ਵੱਲੋਂ ਲੋਕਾਂ ਨੂੰ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ

ਫਿਰੋਜ਼ਪੁਰ, 12 ਅਪਰੈਲ 2023( )
ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਵਧਦੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਕੋਵਿਡ ਕੇਸਾਂ ਨੂੰ ਐਮਰਜੰਸੀ ਸਿਹਤ ਸੇਵਾਵਾਂ ਮੁਹੱਈਆਂ ਕਰਵਾਏ ਜਾਣ ਸਬੰਧੀ ਜ਼ਿਲ੍ਹਾ ਹਸਪਤਾਲ ਵਿਖੇ ਮੌਕ ਡਰਿਲ ਆਯੋਜਿਤ ਕੀਤੀ ਗਈ। ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਅਗਵਾਈ ਹੇਠ ਉਲੀਕੇ ਗਏ ਪ੍ਰੋਗਰਾਮ ਤਹਿਤ ਇੱਕ ਡੱਮੀ ਮਰੀਜ਼ ਨੂੰ ਕੋਵਿਡ ਪ੍ਰੋਟੋਕੋਲ ਤਹਿਤ ਐਂਬੂਲੈਂਸ ਵਿੱਚੋਂ ਰਿਸੀਵ ਕਰਨ ਤੋਂ ਲੈਕੇ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕਰਨ ਤੱਕ ਦੀ ਰਿਹਰਸਲ ਕੀਤੀ ਗਈ।

      ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਵਨੀਤਾ ਭੁੱਲਰ ਨੇ ਦੱਸਿਆ ਕਿ ਇਸ ਹਸਪਤਾਲ ਵਿਖੇ ਕੋਵਿਡ ਮਰੀਜ਼ਾਂ ਲਈ ਆਈਸੋਲੇਸ਼ਨ ਵਾਰਡ ਵਿੱਚ ਕੁੱਲ 35 ਬੈਡ ਉਪਲੱਬਧ ਹਨ। ਇਸ ਦੌਰਾਨ ਜ਼ਿਲ੍ਹਾ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਜਤਿੰਦਰ ਕੋਛੜ ਨੇ ਸਟਾਫ ਨੂੰ ਕੋਵਿਡ ਮਰੀਜ਼ ਦੀ ਢੁਕਵੀਂ ਦੇਖਭਾਲ ਲਈ ਜਰੂਰੀ ਨੁਕਤੇ ਸਮਝਾਏ।

      ਸਿਵਲ ਸਰਜਨ ਡਾ. ਰਾਜਿੰਦਰਪਾਲ ਨੇ ਦੱਸਿਆ ਕਿ ਸਰਕਾਰੀ ਹਿਦਾਇਤਾਂ ਅਨੁਸਾਰ ਅੱਜ ਇਹ ਮੌਕ ਡਰਿੱਲ ਕੀਤੀ ਗਈ ਹੈ ਜਿਸ ਦਾ ਮਕਸਦ ਵਿਭਾਗ ਵੱਲੋਂ ਕੋਵਿਡ ਮਰੀਜ਼ਾਂ ਨੂੰ ਐਮਰਜੰਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਏ ਜਾਣ ਸਬੰਧੀ ਤਿਆਰੀਆਂ ਕਰਨਾ ਹੈ। ਉਨ੍ਹਾਂ ਵੱਧ ਰਹੇ ਕਰੋਨਾ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਬਹੁਤ ਜ਼ਰੂਰੀ ਹੋਣ ‘ਤੇ ਹੀ ਭੀੜ ਵਾਲੀਆਂ ਥਾਵਾਂ ‘ਤੇ ਜਾਣਾ ਚਾਹੀਦਾ ਹੈ। ਸਮਾਜਿਕ ਦੁਰੀ ਬਣਾ ਰੱਖਣੀ ਚਾਹੀਦੀ ਹੈ, ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਵਰਤਣਾ ਚਾਹੀਦਾ ਹੈ, ਹੱਥਾਂ ਨੂੰ ਸਮੇਂ-ਸਮੇਂ ਤੇ ਧੋਣਾ ਚਾਹੀਦਾ ਹੈ ਅਤੇ ਜਨਤਕ ਥਾਵਾਂ ਤੇ ਥੁਕਣਾ ਨਹੀ ਚਾਹੀਦਾ। ਇਸ ਅਵਸਰ ਜ਼ਿਲਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ ਅਤੇ ਹਸਪਤਾਲ ਦਾ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here