ਜਲੰਧਰ – ਜਲੰਧਰ ਦੇ ਸੀਨੀਅਰ ਅਕਾਲੀ ਆਗੂ ਮਨਿੰਦਰਪਾਲ ਸਿੰਘ ਗੁੰਬਰ ਵਲੋਂ ਬੀਤੇ ਕੁਝ ਦਿਨ ਪਹਿਲਾਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ,ਇਸ ਸਬੰਧੀ ਅੱਜ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਿੰਦਰਪਾਲ ਸਿੰਘ ਗੁੰਬਰ ਵਲੋਂ ਦਿੱਤਾ ਅਸਤੀਫਾ ਨਾ ਮੰਨਜ਼ੂਰ ਕਰ ਦਿੱਤਾ ਗਿਆ ਹੈ , ਉਹ ਬਹੁਤ ਸੀਨੀਅਰ ਅਕਾਲੀ ਆਗੂ ਹਨ ਅਤੇ ਓਹਨਾਂ ਦੀਆਂ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਭਾਵਨਾਵਾਂ ਅਤੇ ਸੇਵਾਵਾਂ ਨੂੰ ਅਣਗੌਲਿਆਂ ਨਹੀਂ ਕਰ ਸਕਦੇ । ਸ੍ਰ ਗੁੰਬਰ ਦੇ ਸਾਰੇ ਗਿਲੇ ਸ਼ਿਕਵੇ ਦੂਰ ਕਰ ਦਿੱਤੇ ਗਏ ਹਨ , ਸ੍ਰ ਗੁੰਬਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਆਪਣੀਆਂ ਸੇਵਾਵਾਂ ਨਿਰੰਤਰ ਜਾਰੀ ਰੱਖਣਗੇ ਅਤੇ ਉਨ੍ਹਾਂ ਵਲੋਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨਾਂ ਦਾ ਮਾਣ ਸਨਮਾਨ ਦਾ ਹਮੇਸ਼ਾਂ ਧਿਆਨ ਰੱਖਿਆ ਜਾਵੇਗਾ। ਓਹਨਾਂ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਜੱਥਾ ਜਲੰਧਰ ਸ਼ਹਿਰੀ ਇੱਕ ਮੁੱਠ ਹੈ ਅਤੇ , ਹਮੇਸ਼ਾ ਹੀ ਪੰਜਾਬ ਅਤੇ ਪੰਥ ਦੀ ਚੜਦੀਕਲਾ ਲਈ ਇਕਜੁੱਟ ਹੋ ਕੇ ਮਿਹਤ ਕਰੇ