ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ

- ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ- ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ਉਪਰ ਚੱਲਣ ਦਾ ਸੱਦਾ

0

ਜਲੰਧਰ – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਵਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦਾ ਸੱਦਾ ਦਿੱਤਾ।

ਸਥਾਨਕ ਅਲੀ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਵਲੋਂ ਪਵਿੱਤਰ ‘ਰਮਾਇਣ’ ਦੀ ਰਚਨਾ ਕੀਤੀ ਗਈ ਜੋ ਸਦੀਆਂ ਤੋਂ ਮਨੁੱਖਤਾ ਨੂੰ ਨੈਤਿਕ ਅਧਾਰ ’ਤੇ ਜੀਵਨ ਜੀਉਣ ਦਾ ਉਪਦੇਸ਼ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਮਹਾਨ ਤੇ ਪਵਿੱਤਰ ਰਚਨਾ ਸਮਾਜਿਕ ਕਦਰਾਂ-ਕੀਮਤਾਂ ਅਤੇ ਨੈਤਿਕ ਜੀਵਨ ਜੀਉਣ ਲਈ ਚਾਨਣ ਮੁਨਾਰਾ ਹੈ ਜੋ ਕਿ ਅੱਜ ਦੇ ਸਮਾਜ ਵਿੱਚ ਵਧੇਰੇ ਸਾਰਥਕ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਲੋਕਾਂ ਨੂੰ ਅਨਿਆਂ ਦੇ ਖਿਲਾਫ਼ ਲੜਨ ਲਈ ਪ੍ਰੇਰਿਤ ਕੀਤਾ ਹੈ।

ਇਸ ਉਪਰੰਤ ਉਨ੍ਹਾਂ ਸਜਾਈ ਗਈ
ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਨੂੰ ਦਰਸਾਉਣ ਲਈ ਪ੍ਰਬੰਧਕਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸ਼ੋਭਾ ਯਾਤਰਾ ਦੌਰਾਨ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।

LEAVE A REPLY

Please enter your comment!
Please enter your name here