ਪੰਜਾਬ ਰੋਡਵੇਜ਼ ਨੇ ਆਪਣੇ ਮਿਹਨਤੀ ਮੁਲਾਜਮਾਂ ਦਾ ਕੀਤਾ ਸਨਮਾਨ, ਜਨਰਲ ਮੈਨੇਜਰ ਮਨਿੰਦਰ ਸਿੰਘ ਨੇ ਫਹਿਰਾਇਆ ਤਿਰੰਗਾ, ਵੇਖੋ ਵੀਡੀਓ

0
2

Jalandhar, ਪੰਜਾਬ ਰੋਡਵੇਜ਼/ਪਨਬਸ ਡਿਪੂ ਜਲੰਧਰ-1 ਵਿੱਚ ਵੱਖ-ਵੱਖ ਅਸਾਮੀਆਂ ਤੇ ਕੰਮ ਕਰ ਰਹੇ ਕਰਮਚਾਰੀਆਂ ਮਿਹਨਤ, ਲਗਨ, ਜਿੰਮੇਵਾਰੀ ਨਾਲ ਸੇਵਾਵਾਂ ਨਿਭਾਉਣ ਵਾਲਿਆ ਨੂੰ 15 ਅਗਸਤ ਨੂੰ ਅਜ਼ਾਦੀ ਦਿਹਾੜੇ ਤੇ ਸਨਮਾਨਿਤ ਕੀਤਾ ਗਿਆ।

ਇਹਨਾਂ ਕਰਮਚਾਰੀਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਸਨਮਾਨਿਤ ਕੀਤਾ ਗਿਆ। ਮੰਗਲਵਾਰ ਨੂੰ ਪੰਜਾਬ ਰੋਡਵੇਜ਼ ਦੇ ਡਿਪੂ 1 ਵਿਖੇ ਜਨਰਲ ਮੈਨੇਜਰ ਮਨਿੰਦਰ ਸਿੰਘ ਦੀ ਅਗਵਾਈ ਵਿੱਚ ਵੀ ਤਿਰੰਗਾ ਝੰਡਾ ਫਹਿਰਾਇਆ ਗਿਆ। ਇਸ ਮੌਕੇ ਉੱਪਰ ਵੱਡੀ ਸੰਖਿਆ ਵਿੱਚ ਪੰਜਾਬ ਰੋਡਵੇਜ ਦੇ ਕਰਮਚਾਰੀ ਮੌਜੂਦ ਸਨ। ਜਨਰਲ ਮੈਨੇਜਰ ਮਨਿੰਦਰ ਸਿੰਘ ਨੇ ਸਨਮਾਨਿਤ ਹੋਣ ਵਾਲੇ ਸਾਰੇ ਮੁਲਾਜ਼ਮਾਂ ਦੀ ਤਾਰੀਫ ਕੀਤੀ ਅਤੇ ਉਹਨਾਂ ਨੂੰ ਪੰਜਾਬ ਰੋਡਵੇਜ ਦੀ ਤਰੱਕੀ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here