ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ : ਬਲਕਾਰ ਸਿੰਘ

0
1

ਜਲੰਧਰ, 13 ਅਗਸਤ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਐਤਵਾਰ ਨੂੰ ਬਲਾਕ ਜਲੰਧਰ ਪੱਛਮੀ ’ਚ ਪੈਂਦੇ ਪਿੰਡ ਸਹਿ ਝੰਗੀ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈ ਪਾਣੀ ਵਾਲੀ ਟੈਂਕੀ ਅਤੇ ਸੀਵਰੇਜ ਲੋਕਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਕਾਸ ਕਾਰਜ ਕਰਵਾ ਕੇ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ।
ਇਸ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਸਦਕਾ ਜਿਥੇ ਪਿੰਡ ਦੇ ਲੋਕਾਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੀ ਸਹੂਲਤ ਮਿਲੇਗੀ ਉਥੇ ਗੰਦੇ ਪਾਣੀ ਦੀ ਢੁੱਕਵੀਂ ਨਿਕਾਸੀ ਵੀ ਯਕੀਨੀ ਬਣੇਗੀ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ ਤਾਂ ਜੋ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਦੇ ਤਰਜ਼ ’ਤੇ ਪਿੰਡਾਂ ਦਾ ਵਿਕਾਸ ਕਰਨ ਅਤੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਦੀ ਹੋਈ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਜਿਸ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ, ਜਿਸ ਨੇ 600 ਯੂਨਿਟ ਬਿਜਲੀ ਮੁਆਫੀ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ 30000 ਸਰਕਾਰੀ ਨੌਕਰੀਆਂ ਸਮੇਤ ਹੋਰ ਕਈ ਲੋਕ-ਪੱਖੀ ਫੈਸਲੇ ਲੈ ਕੇ ਸੂਬਾ ਵਾਸੀਆਂ ਨੂੰ ਵੱਡੇ ਪੱਧਰ ’ਤੇ ਰਾਹਤ ਪਹੁੰਚਾਈ ਹੈ।

LEAVE A REPLY

Please enter your comment!
Please enter your name here