ਮੁਹੰਮਦ ਗੁਲਾਬ ਨੇ ਚਰਨਜੀਤ ਸਿੰਘ ਚੰਨੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੀ ਵਰਕਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ‘ਤੇ ਦਿੱਤੀ ਵਧਾਈ

0
2

ਲੁਧਿਆਣਾ, 22 ਅਗਸਤ : ਕਾਂਗਰਸ ਹਾਈਕਮਾਂਡ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੀ ਵਰਕਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਖੁਸ਼ੀ ਦੀ ਲਹਿਰ ਹੈ। ਸ੍ਰੀ ਚੰਨੀ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ । ਕਾਂਗਰਸ ਦੇ ਸੀਨੀਅਰ ਆਗੂ ਅਤੇ ਬੈਕਫਿੰਕੋ ਦੇ ਸਾਬਕਾ ਵਾਈਸ ਚੇਅਰਮੈਨ ਮੁਹੰਮਦ ਗੁਲਾਬ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮੰਗਲਵਾਰ ਨੂੰ ਉਨ੍ਹਾਂ ਨੂੰ ਦੁਸ਼ਾਲਾ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ । ਮੁਹੰਮਦ ਗੁਲਾਬ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਨੇਕ ਦਿਲ ਅਤੇ ਸਾਫ ਸੁਥਰੀ ਸੋਚ ਰੱਖਣ ਵਾਲੇ ਵਿਅਕਤੀ ਹਨ, ਜੋ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਲਗਾਤਾਰ ਅੱਗੇ ਵੱਧ ਰਹੇ ਹਨ । ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਅਤੇ ਦੇਸ਼ ‘ਤੇ ਸਮਾਜ ਪ੍ਰਤੀ ਪਿਆਰ ਦੇ ਮੱਦੇਨਜ਼ਰ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਮਾਣ-ਸਨਮਾਨ ਦਿੱਤਾ ਹੈ, ਜਿਸ ਦੇ ਉਹ ਹੱਕਦਾਰ ਹਨ । ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਅਜਿਹੀ ਸਿਆਸੀ ਪਾਰਟੀ ਹੈ ਜੋ ਹਰ ਵਰਗ-ਸਮਾਜ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਪਾਰਟੀ ਪ੍ਰਤੀ ਇਮਾਨਦਾਰ ਅਤੇ ਵਫ਼ਾਦਾਰ ਰਹਿਣ ਵਾਲਿਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ । ਕਾਂਗਰਸ ਦੇ ਰਾਜ ਦੌਰਾਨ ਭਾਰਤ ਦੇਸ਼ ਤਰੱਕੀ ਦੇ ਰਾਹ ‘ਤੇ ਚੱਲਦਾ ਰਿਹਾ ਅਤੇ ਭਾਰਤ ਨੂੰ ਪੂਰੀ ਦੁਨੀਆ ‘ਚ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਸੀ। ਅੱਜ ਦੇਸ਼ ਵਿੱਚ ਲੋਕ ਕੰਪਿਊਟਰ, ਨੈੱਟ ਵਰਕਿੰਗ, ਫਲਾਈਓਵਰ, ਨੈਸ਼ਨਲ ਹਾਈਵੇਅ ਅਤੇ ਹੋਰ ਸਕੀਮਾਂ ਦਾ ਲਾਭ ਲੈ ਰਹੇ ਹਨ, ਇਹ ਸਭ ਕਾਂਗਰਸ ਦੀ ਬਦੌਲਤ ਹੀ ਹੈ। ਮੁਹੰਮਦ ਗੁਲਾਬ ਨੇ ਕਿਹਾ ਕਿ ਕਾਂਗਰਸ ਵੱਲੋਂ ਚਲਾਈਆਂ ਗਈਆਂ ਆਟਾ-ਦਾਲ, ਸਿਹਤ ਬੀਮਾ ਅਤੇ ਹੋਰ ਲੋਕ ਭਲਾਈ ਸਕੀਮਾਂ ਦੇ ਨਾਂ ਬਦਲ ਕੇ ਹੁਣ ਵਾਹਵਾਹੀ ਲੁੱਟੀ ਜਾ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਆਪਣੀ ਗਲਤੀ ‘ਤੇ ਪਛਤਾ ਰਹੇ ਹਨ । ਉਨ੍ਹਾਂ ਕਿਹਾ ਕਿ ਕੁਝ ਮਹੀਨਿਆਂ ਵਿੱਚ ਚੋਣਾਂ ਸ਼ੁਰੂ ਹੋਣ ਜਾ ਰਹੀਆਂ ਹਨ ਅਤੇ ਕਾਂਗਰਸੀ ਵਰਕਰਾਂ ਨੇ ਕਮਰ ਕੱਸ ਲਈ ਹੈ ‘ਤੇ ਇਸ ਵਾਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ । ਇਸ ਮੌਕੇ ਮੇਹਰਬਾਨ ਇਦਰੇਸੀ, ਸਾਜਿਦ ਹੁਸੈਨ, ਮੁਹੰਮਦ ਨਾਜ਼ਿਮ, ਸਦਰੇ ਆਲਮ ਅਤੇ ਰੋਹਿਤ ਕੁਮਾਰ ਹਾਜ਼ਰ ਸਨ।

LEAVE A REPLY

Please enter your comment!
Please enter your name here