ਜਲੰਧਰ :
ਮੁੱਖ ਚੋਣ ਅਫ਼ਸਰ, ਪੰਜਾਬ ਦੇ ਆਦੇਸ਼ਾਂ ’ਤੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਸੀਨੀਅਰ ਵੋਟਰਾਂ ਨੂੰ ਲੋਕਤੰਤਰ ਵਿੱਚ ਆਪਣੀ ਵੱਡਮੁੱਲੀ ਭਾਗੀਦਾਰੀ ਅਤੇ ਨੌਜਵਾਨਾਂ ਲਈ ਮਿਸਾਲ ਪੇਸ਼ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਦੇ ਨਿਰਦੇਸ਼ਾਂ ਅਨੁਸਾਰ ਸਤਿਕਾਰ ਵਜੋਂ ਸਨਮਾਨ ਪੱਤਰ ਭੇਟ ਕੀਤੇ ਗਏ।
ਜ਼ਿਲ੍ਹਾ ਪੱਧਰ ’ਤੇ ਇਹ ਦਿਵਸ ਸਥਾਨਕ ਅਪਾਹਜ ਆਸ਼ਰਮ ਵਿਖੇ ਮਨਾਇਆ ਗਿਆ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਸਵੀਪ ਨੋਡਲ ਅਫ਼ਸਰ ਸੁਰਜੀਤ ਲਾਲ ਨੇ ਆਸ਼ਰਮ ਵਿਖੇ ਬਜ਼ੁਰਗ ਵੋਟਰਾਂ ਨੂੰ ਸਨਮਾਨ ਪੱਤਰ ਭੇਟ ਕੀਤੇ ਅਤੇ ਭਵਿੱਖ ਵਿੱਚ ਵੀ ਲੋਕਤੰਤਰੀ ਪ੍ਰਕਿਰਿਆ ਵਿੱਚ ਭਾਗੀਦਾਰ ਬਣਨ ਲਈ ਪ੍ਰੇਰਿਤ ਕੀਤਾ।
ਚੋਣ ਹਲਕਾ ਪੱਧਰ ’ਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਬੂਥ ਪੱਧਰ ’ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਵੀ 100 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਸਨਮਾਨ ਪੱਤਰ ਦਿੱਤੇ ਗਏ।