ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸੈਮੀਨਾਰ

0

ਜਲੰਧਰ, 1 ਨਵੰਬਰ
ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਨਾਉਣ ਲਈ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ ਭ੍ਰਿਸ਼ਟਾਚਾਰ ਦਾ ਵਿਰੋਧ ਕਰੋ, ਦੇਸ਼ ਦੇ ਪ੍ਰਤੀ ਵਚਨਬੱਧ ਰਹੋ ’ ਥੀਮ ਤਹਿਤ ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਵਿਚ ਧਰਮਜੀਤ ਸਿੰਘ ਪਰਮਾਰ, ਵਾਈਸ ਚਾਂਸਲਰ, ਡਾ: ਵਿਜੇ ਧੀਰ, ਰਜਿਸਟਰਾਰ, ਡਾ: ਅਨੀਤ ਕੁਮਾਰ ਡੀਨ ਅਕੈਡਮਿਕ, ਰੂਪ ਸਿੰਘ ਡਿਪਟੀ ਰਜਿਸਟਰਾਰ ਅਤੇ ਮਨਦੀਪ ਸਿੰਘ ਐਸੋਸੀਏਟ ਪ੍ਰੋਫੈਸਰ, ਹੋਰ ਸਟਾਫ ਅਤੇ ਵਿਦਿਆਰਥੀ ਆਦਿ ਸ਼ਾਮਲ ਹੋਏ।

ਸੈਮੀਨਾਰ ਵਿਚ ਨਿਰੰਜਣ ਸਿੰਘ, ਡੀ.ਐਸ.ਪੀ,
ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵਲੋਂ ਭਿ੍ਰਸ਼ਟਾਚਾਰ ਦੇ ਮੂਲ ਕਾਰਨਾਂ ਬਾਰੇ ਚਰਚਾ ਕੀਤੀ ਗਈ ਅਤੇ ਵਿਜੀਲੈਂਸ ਬਿਊਰੋ ਦੀ ਕਾਰਜਸ਼ੈਲੀ ਤੋਂ ਜਾਣੂੰ ਕਰਵਾਇਆ ਗਿਆ । ਉਨਾਂ
ਸਟਾਫ ਅਤੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ , ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮ ਵਿਚ ਘਪਲੇਬਾਜੀ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ
1800-1800-1000 ਅਤੇ ਵੈੱਬਸਾਈਟ ਉੱਪਰ ਸ਼ਿਕਾਇਤ ਕੀਤੀ ਜਾ ਸਕਦੀ ਹੈ।
 ਐਂਟੀ ਕਰੱਸ਼ਨ ਐਕਸ਼ਨ ਲਾਈਨ ਵੱਟਸਐਪ ਨੰਬਰ 95012-00200 ਉੱਪਰ ਵੀ  ਸ਼ਿਕਾਇਤ ਕੀਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਨੂੰ ਨਿਕੇਲ ਪਾਉਣ ਅਤੇ ਵਿਜੀਲੈਂਸ ਬਿਊਰੋ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਅਤੇ ਪੈਂਫਲੇਟ ਵੀ ਵੰਡੇ ਗਏ। ਸੈਮੀਨਾਰ ਵਿੱਚ ਸਟਾਫ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਸਬੰਧੀ ਪ੍ਰਣ ਵੀ ਲਿਆ ਗਿਆ ।

LEAVE A REPLY

Please enter your comment!
Please enter your name here