ਸੈਰ ਕਰ ਰਹੇ ਨੌਜਵਾਨਾਂ ਨੂੰ ਅਣਪਛਾਤੀ ਗੱਡੀ ਨੇ ਦਰੜਿਆ, ਇੱਕ ਦੀ ਮੌਤ, ਦੋ ਗੰਭੀਰ ਜ਼ਖਮੀ 

0

ਗੁਰਦਾਸਪੁਰ – ਪੁਲਿਸ ਥਾਣਾ ਕੋਟਲੀ ਸੂਰਤਮਲੀ ਅੰਦਰ ਪੈਂਦੇ ਪਿੰਡ ਅਠਵਾਲ ਵਿੱਚ ਬੀਤੀ ਰਾਤ ਸੈਰ ਕਰ ਰਹੇ ਨੌਜਵਾਨਾਂ ਨੂੰ ਅਨਪਛਾਤੇ ਵਾਹਣ ਵੱਲੋਂ ਟੱਕਰ ਮਾਰ ਦੇਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ ਜਿਸ ਵਿੱਚ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨਾਂ ਦਾ ਇਲਾਜ ਗੁਰਦਾਸਪੁਰ ਅਤੇ ਬਟਾਲਾ ਦੇ ਨਿੱਜੀ ਹਸਪਤਾਲਾਂ ਵਿੱਚ ਚੱਲ ਰਿਹਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਕੁਲਵਿੰਦਰਜੀਤ ਸਿੰਘ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨਾਂ ਦੇ ਨੌਜਵਾਨ ਪੁੱਤਰ ਰੋਟੀ ਪਾਣੀ ਛੱਕ ਕੇ ਕੋਟਲੀ ਸੂਰਤ ਮੱਲੀ ਤੋਂ ਪਿੰਡ ਦੇਹੜ ਗਵਾਰ ਨੂੰ ਜਾਂਦੀ ਸੜਕ ਉੱਪਰ ਸੈਰ ਕਰ ਰਹੇ ਸਨ ਤਾਂ ਅਚਾਨਕ ਅਨਪਸਾਤੇ ਵਾਹਨ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ ।ਜਿਸ ਵਿੱਚ ਮੁਤਾਜ਼ਮ ਮਸੀਹ (24)ਪੁੱਤਰ ਹਰਦੇਵ ਮਸੀਹ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਉਸਦੇ ਦੋ ਨਾਲ ਦੇ ਸਾਥੀ ਅਮਨ ਮਸੀਹੀ ਅਤੇ ਦੀਪਕ ਮਸੀਹ ਗੰਭੀਰ ਰੂਪ ਵਿੱਚ ਜਖਮੀ ਹੋਏ ਹਨ। ਜਖਮੀਆਂ ਨੂੰ ਤੁਰੰਤ ਪਰਿਵਾਰਿਕ ਮੈਂਬਰਾਂ ਵੱਲੋਂ ਗੁਰਦਾਸਪੁਰ ਅਤੇ ਬਟਾਲਾ ਤੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਅਨਪਸਾਤੇ ਵਾਹਨ ਨੂੰ ਟਰੇਸ ਕਰਕੇ ਇਨਸਾਫ ਦਵਾਇਆ ਜਾਵੇ।

ਇਸ ਸਬੰਧੀ ਜਦੋਂ ਸਾਡੇ ਵੱਲੋਂ ਪੁਲਿਸ ਥਾਣਾ ਕੋਟਲੀ ਸੂਰਤ ਮਲੀ ਦੇ ਐਸਐਚਓ ਨਿਰਮਲ ਸਿੰਘ ਚਾਹਲ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਸਾਨੂੰ ਬੀਤੀ ਰਾਤ ਕੰਟਰੋਲ ਰੂਮ ਤੋਂ ਇਤਲਾਹ ਮਿਲੀ ਸੀ ਕਿ ਪਿੰਡ ਅਠਵਾਲ ਵਿੱਚ ਕਿਸੇ ਅਨਪਸਾਤੇ ਵਾਹਨ ਵੱਲੋਂ ਸੈਰ ਕਰ ਰਹੇ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਹੈ।ਸਾਡੇ ਵੱਲੋਂ ਮੌਕੇ ਤੇ ਪਹੁੰਚਣ ਉਪਰੰਤ ਮੁਮਤਾਜ ਮਸੀਹ ਦੀ ਮੌਤ ਹੋ ਚੁੱਕੀ ਸੀ ਜਦ ਕਿ ਦੋ ਜਖਮੀਆਂ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ।ਉਨਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਆਧਾਰ ਤੇ ਮ੍ਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਟਾਲਾ ਤੋਂ ਕਰਵਾਇਆ ਜਾ ਰਿਹਾ ਹੈ ਤੇ ਅਨਪਸਾਤੇ ਵਾਹਣ ਉਪਰ ਧਾਰਾ 304 ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਲੱਭਣ ਲਈ ਆਸ ਪਾਸ ਲੱਗੇ ਸੀਸੀ ਟੀਵੀ ਕੈਮਰੇ ਨੂੰ ਖੰਗਾਲਿਆ ਜਾ ਰਿਹਾ ਹੈ ਤੇ ਜਲਦੀ ਹੀ ਉਸ ਨੂੰ ਟਰੇਸ ਕਰਕੇ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਵਾਇਆ ਜਾਵੇਗਾ।

LEAVE A REPLY

Please enter your comment!
Please enter your name here