ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ 12.89 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬਾਬਾ ਸਾਹਿਬ ਅੰਬੇਡਕਰ ਚੌਂਕ ਵਿਖੇ  ਸੌ ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ

0
3

ਜਲੰਧਰ 15 ਅਗਸਤ-
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੰਗਲਵਾਰ ਨੂੰ ਆਜ਼ਾਦੀ ਦਿਵਸ ਮੌਕੇ ਸਥਾਨਕ ਡਾ: ਭੀਮ ਰਾਓ ਅੰਬੇਡਕਰ ਚੌਂਕ ਵਿਖੇ 12.89 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ। 
ਇਹ ਝੰਡਾ ਖਾਸ ਕਰਕੇ ਨਕੋਦਰ ਰੋਡ ਵਾਲੇ ਪਾਸੇ ਤੋਂ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਮੌਕੇ ਵਿਧਾਇਕ ਰਮਨ ਅਰੋੜਾ ਵੀ ਉਨਾਂ ਦੇ ਨਾਲ ਸਨ ।
ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਰਿੰਕੂ ਨੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਅੱਜ ਦੇਸ਼ ਵਿੱਚ ਏਕਤਾ ਅਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ​​ਕਰਨ ਦੀ ਲੋੜ ਹੈ ਤਾਂ ਜੋ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਇਸ ਆਜ਼ਾਦੀ ਨੂੰ ਬਰਕਰਾਰ ਰੱਖਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।  ਕੇਂਦਰ ਸਰਕਾਰ ਸੰਸਦ ਦੇ ਅੰਦਰ ਹੀ ਲੋਕਤੰਤਰ ਦਾ ਕਤਲ ਕਰ ਰਹੀ ਹੈ।  ਦੇਸ਼ ਵਿੱਚ ਜਾਤੀ ਅਤੇ ਧਰਮ ਦੇ ਨਾਂ ‘ਤੇ ਹਿੰਸਾ ਹੋ ਰਹੀ ਹੈ, ਮਨੀਪੁਰ ਹਿੰਸਾ ਇਸ ਦੀ ਤਾਜ਼ਾ ਮਿਸਾਲ ਹੈ।  ਇਸ ਤੋਂ ਇਲਾਵਾ ਲੋਕਤੰਤਰੀ ਪ੍ਰਣਾਲੀ ਨੂੰ ਠੇਸ ਪਹੁੰਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।  ਇਨ੍ਹਾਂ ਧੱਕੇਸ਼ਾਹੀਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸੰਸਦ ਮੈਂਬਰਾਂ ਨੂੰ ਹੀ ਮੁਅੱਤਲ ਕੀਤਾ ਜਾ ਰਿਹਾ ਹੈ।  ਅਜਿਹੇ ਮਾਹੌਲ ਵਿੱਚ ਦੇਸ਼ ਵਾਸੀਆਂ ਦੀ ਏਕਤਾ ਅਤੇ ਅਖੰਡਤਾ ਹੀ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੀ ਇਸ ਆਜ਼ਾਦੀ ਨੂੰ ਕਾਇਮ ਰੱਖ ਸਕਦੀ ਹੈ।

ਇਸ ਮੌਕੇ ਚੇਅਰਪਰਸਨ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਜਵਿੰਦਰ ਕੌਰ ਥਿਆੜਾ, ਪਰਵੇਸ਼ ਤਾਂਗੜੀ, ਮਨਜੀਤ ਸਿੰਘ ਟੀਟੂ, ਮੇਜਰ ਸਿੰਘ, ਸਾਂਝ ਸਮਾਜ ਵੈਲਫੇਅਰ ਸੁਸਾਇਟੀ ਅਬਾਦਪੁਰਾ ਦੇ ਕਨਵੀਨਰ ਪ੍ਰੇਮਪਾਲ ਦਾਬੇਲੀ, ਚੇਅਰਮੈਨ ਸੁੱਚਾ ਸਿੰਘ, ਉਪ ਚੇਅਰਮੈਨ ਧਰਮਿੰਦਰ ਸਿੰਘ, ਪ੍ਰਧਾਨ ਵਰਿੰਦਰ ਬੰਗਾ, ਕੈਸ਼ੀਅਰ ਰਮੇਸ਼ ਬਾਲੀ ਆਦਿ ਹਾਜ਼ਰ ਸਨ |

LEAVE A REPLY

Please enter your comment!
Please enter your name here