8ਵਾਂ ਸਪਾਰਕ ਮੇਲਾ 29 ਤੇ 30 ਨਵੰਬਰ ਨੂੰ, ਵਧੀਕ ਡਿਪਟੀ ਕਮਿਸ਼ਨਰ ਵਲੋਂ ਤਿਆਰੀਆਂ ਦਾ ਜਾਇਜ਼ਾ

0

ਜਲੰਧਰ, 3 ਨਵੰਬਰ
ਵਿਦਿਆਰਥੀਆਂ ਦੇ ਕੈਰੀਅਰ ਨੂੰ ਸਹੀ ਸੇਧ ਦੇਣ ਦੇ ਮਕਸਦ ਨਾਲ ਸ਼ੁਰੂ ਕੀਤਾ ਗਿਆ 8 ਵਾਂ ਸਪਾਰਕ ਮੇਲਾ ਇਸ ਵਾਰ 29 ਤੇ 30 ਨਵੰਬਰ  ਨੂੰ ਹੋਵੇਗਾ। ਇਸ ਮੇਲੇ ਦੀਆਂ ਤਿਆਰੀਆਂ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਅਮਿਤ ਮਹਾਜਨ ਵਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ।

ਦੱਸਣਯੋਗ ਹੈ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਹਿਲੀ ਵਾਰ ਇਹ ਮੇਲਾ 2014 ਵਿਚ ਕਰਵਾਇਆ ਗਿਆ ਸੀ, ਜਿਸ ਰਾਹੀਂ ਵਿਦਿਆਰਥੀਆਂ ਨੂੰ 10 ਵੀਂ ਤੇ 12 ਵੀਂ ਕਲਾਸ ਤੋਂ ਬਾਅਦ  ਕੈਰੀਅਰ ਦੀ ਸਹੀ ਚੋਣ ਤੇ ਸਰਕਾਰੀ ਤੇ ਨਿੱਜੀ ਖੇਤਰ ਵਿਚ ਮੌਜੂਦ ਨੌਕਰੀਆਂ ਬਾਰੇ ਜਾਣਕਾਰੀ ਦੇਣ ਦੀ ਵਿਵਸਥਾ ਕੀਤੀ ਗਈ ਸੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਕਿਹਾ ਗਿਆ ਕਿ ਉਹ ਵੱਖ-ਵੱਖ ਵਿਦਿਅਕ ਸੰਸਥਾਵਾਂ ਨਾਲ ਰਾਬਤਾ ਕਾਇਮ ਕਰਕੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here