Thursday, September 19, 2024
Google search engine
HomeNationalਸੱਤ ਮੈਂਬਰੀ ਅੰਤਰ-ਮੰਤਰਾਲਾ ਕੇਂਦਰੀ ਟੀਮ ਨੇ ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ...

ਸੱਤ ਮੈਂਬਰੀ ਅੰਤਰ-ਮੰਤਰਾਲਾ ਕੇਂਦਰੀ ਟੀਮ ਨੇ ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਜਲੰਧਰ, 9 ਅਗਸਤ
ਭਾਰਤ ਸਰਕਾਰ ਦੀ ਸੱਤ ਮੈਂਬਰੀ ਅੰਤਰ-ਮੰਤਰਾਲਾ ਟੀਮ ਵੱਲੋਂ ਬੁੱਧਵਾਰ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ।

ਟੀਮ ਵਿੱਚ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਬੀ.ਕੇ. ਸ੍ਰੀਵਾਸਤਵਾ, ਫਲੱਡ ਮੈਪਿੰਗ ਮੁਖੀ ਅਤੇ ਸਾਇੰਸਟਿਸਟ ਇੰਜੀਨੀਅਰ ਡਾ. ਏ. ਵੀ. ਸੁਰੇਸ਼ ਬਾਬੂ, ਅਧੀਨ ਸਕੱਤਰ (ਐਸ.ਏ.ਜੀ.ਵਾਈ.) ਦਿਹਾਤੀ ਵਿਕਾਸ ਵਿਭਾਗ ਕੈਲਾਸ਼ ਕੁਮਾਰ, ਐਮ ਐਂਡ ਏ ਡੀਟੀਈ ਦੇ ਡਾਇਰੈਕਟਰ ਅਸ਼ੋਕ ਕੁਮਾਰ ਜੈਫ, ਸਹਾਇਕ ਡਾਇਰੈਕਟਰ (ਪੀ.ਐਫ.ਐਸ.) ਅੰਜਲੀ ਮੌਰਿਆ ਅਤੇ ਐਸ.ਈ.ਆਰ.ਈ., ਰੋਡ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰਾਲੇ ਦੇ ਨਵੀਨ ਕੁਮਾਰ ਚੌਰਸੀਆ ਸ਼ਾਮਲ ਸਨ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਰਾਹਤ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

IMG-20230809-WA0017-1024x682 ਸੱਤ ਮੈਂਬਰੀ ਅੰਤਰ-ਮੰਤਰਾਲਾ ਕੇਂਦਰੀ ਟੀਮ ਨੇ ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਪ੍ਰੈਜ਼ੇਨਟੇਸ਼ਨ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਾਹਕੋਟ ਸਬ-ਡਵੀਜ਼ਨ ਵਿੱਚ ਪੈਂਦੇ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ ਅਤੇ ਹੜ੍ਹਾਂ ਕਾਰਨ 6 ਪਾੜ ਪਏ ਸਨ। ਉਨ੍ਹਾਂ ਨੇ ਟੀਮ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੇ ਨਾਲ-ਨਾਲ ਪੀੜਤ ਲੋਕਾਂ ਦੀ ਮਦਦ ਲਈ ਕੀਤੇ ਜਾ ਰਹੇ ਮੁੜ ਵਸੇਬੇ ਦੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।

ਸ਼੍ਰੀ ਸਾਰੰਗਲ ਨੇ ਦੱਸਿਆ ਕਿ ਹੜ੍ਹਾਂ ਕਾਰਨ 25 ਪਿੰਡਾਂ ‘ਚ 22476 ਏਕੜ ਰਕਬੇ ਦਾ ਨੁਕਸਾਨ ਹੋਇਆ ਹੈ। 40 ਪਿੰਡਾਂ ਵਿੱਚ 13108 ਏਕੜ ’ਚ ਫਸਲਾਂ ਨੁਕਸਾਨੀਆਂ ਗਈਆਂ ਹਨ, 50 ਘਰ ਅਤੇ 30 ਸਕੂਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਨੂੰ ਖੰਭਿਆਂ, ਪਲਾਂਟ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਣ ਕਾਰਨ ਕਰੀਬ 139.60 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਾਸਮਤੀ 1509 ਅਤੇ ਪੀ.ਆਰ.126 ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਈ ਗਈ ਹੈ, ਜਿਸ ਸਦਕਾ ਲਗਭਗ 6400 ਏਕੜ ਰਕਬੇ ਵਿੱਚ ਝੋਨੇ ਦੀ ਮੁੜ ਲੁਆਈ ਹੋਈ ਹੈ। ਉਨ੍ਹਾਂ ਕੇਂਦਰੀ ਟੀਮ ਨੂੰ ਇਹ ਵੀ ਦੱਸਿਆ ਕਿ ਪਾਣੀ ਖੜ੍ਹਾ ਹੋਣ ਕਰਕੇ 5000 ਏਕੜ ਤੋਂ ਵੱਧ ਰਕਬੇ ਵਿੱਚ ਕਿਸਾਨ ਦੁਬਾਰਾ ਬਿਜਾਈ ਨਹੀਂ ਕਰ ਸਕਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹੜ੍ਹ ਆਉਣ ਤੋਂ 48 ਘੰਟੇ ਪਹਿਲਾਂ 50 ਪਿੰਡਾਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਸੀ ਅਤੇ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਆਉਣ ਤੋਂ ਪਹਿਲਾਂ 12000 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ। 1160 ਲੋਕਾਂ ਨੂੰ ਕਿਸ਼ਤੀਆਂ ਰਾਹੀਂ ਉਨ੍ਹਾਂ ਦੇ ਘਰਾਂ ’ਚੋਂ ਬਾਹਰ ਕੱਢਿਆ ਗਿਆ। 24 ਸਿਹਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਜਿਨ੍ਹਾਂ ਵੱਲੋਂ 14600 ਲੋਕਾਂ ਦਾ ਇਲਾਜ ਕੀਤਾ ਗਿਆ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਦਸਤ, ਚਮੜੀ ਦੇ ਰੋਗ ਆਦਿ ਦੀ ਸ਼ਿਕਾਇਤ ਸੀ। ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਵਿਅਕਤੀਆਂ ਦੇ ਪਸ਼ੂਆਂ ਦੇ ਇਲਾਜ ਦਾ ਕੰਮ ਸੌਂਪਿਆ ਗਿਆ ਸੀ, ਜਿਸ ਸਦਕਾ ਪਸ਼ੂਧਨ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹੜ੍ਹ ਦਾ ਪਾਣੀ ਦਾਖ਼ਲ ਹੁੰਦੇ ਹੀ ਪ੍ਰਸ਼ਾਸਨ ਵੱਲੋਂ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਸਰਕਾਰ, ਸਥਾਨਕ ਲੋਕਾਂ ਦੇ ਸਹਿਯੋਗ ਨਾਲ 105000 ਰਾਸ਼ਨ ਕਿੱਟਾਂ ਅਤੇ 1 ਲੱਖ ਪਾਣੀ ਦੀਆਂ ਬੋਤਲਾਂ ਵੰਡੀਆਂ ਗਈਆਂ। ਮੱਛਰਦਾਨੀਆਂ, ਸੈਨੇਟਰੀ ਨੈਪਕਿਨ ਅਤੇ ਹੋਰ ਜ਼ਰੂਰੀ ਸਾਮਾਨ ਵੀ ਵੰਡਿਆ ਗਿਆ। ਉਨ੍ਹਾਂ ਦੱਸਿਆ ਕਿ ਐੱਨ.ਡੀ.ਆਰ.ਐੱਫ. ਅਤੇ ਐੱਸ.ਡੀ.ਆਰ.ਐੱਫ. ਦੀਆਂ ਦੋ ਟੀਮਾਂ, ਫੌਜ ਦੀ ਇਕ ਟੀਮ ਨੂੰ ਤੁਰੰਤ ਪ੍ਰਭਾਵਿਤ ਖੇਤਰਾਂ ‘ਚ ਭੇਜਿਆ ਗਿਆ।

ਅੰਤਰ-ਮੰਤਰਾਲਾ ਕੇਂਦਰੀ ਟੀਮ ਨੇ ਹੜ੍ਹਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਰਾਹਤ ਕਾਰਜਾਂ ‘ਤੇ ਤਸੱਲੀ ਪ੍ਰਗਟ ਕੀਤੀ।

ਉਪਰੰਤ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਮਹਿਰਾਜਵਾਲਾ, ਕੰਗ ਖੁਰਦ, ਗੱਟਾ ਮੁੰਡੀ ਕਾਸੂ, ਮੰਡਾਲਾ ਛੰਨਾ ਅਤੇ ਹੋਰ ਪਿੰਡਾਂ ਦਾ ਦੌਰਾ ਵੀ ਕੀਤਾ ਗਿਆ, ਜਿੱਥੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਟੀਮ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਰਾਜ ਸਭਾ ਮੈਂਬਰ ਨੇ ਭਵਿੱਖ ਵਿੱਚ ਹੜ੍ਹਾਂ ਤੋਂ ਬਚਾਅ ਲਈ ਧੁੱਸੀ ਬੰਨ੍ਹ ਨੂੰ ਚੌੜਾ ਅਤੇ ਮਜ਼ਬੂਤ ਕਰਨ ਦੀ ਲੋੜ ਦੇ ਨਾਲ-ਨਾਲ ਗਿੱਦੜਪਿੰਡੀ ਰੇਲਵੇ ਪੁਲ ਦੇ ਹੇਠੋਂ ਮਿੱਟੀ ਕੱਢਣ ਨੂੰ ਯਕੀਨੀ ਬਣਾਉਣ ਦਾ ਮੁੱਦਾ ਵੀ ਉਠਾਇਆ।

ਇਸ ਮੌਕੇ ਮੁੱਖ ਤੌਰ ‘ਤੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੀਲਕੰਠ ਅਵਧ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਅਤੇ ਐਸ.ਡੀ.ਐਮਜ਼ ਵੀ ਮੌਜੂਦ ਸਨ।

Share this content:

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments