ਚੋਣ ਕਮਿਸ਼ਨ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ ਮੰਗਲਵਾਰ ਨੂੰ

0
34

ਜਲੰਧਰ, 14 ਅਗਸਤ
ਚੋਣ ਕਮਿਸ਼ਨ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ ਕੱਲ 15 ਅਗਸਤ ਨੂੰ ਦੁਪਹਿਰ 12 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਿਤ ਸਵਾਲ ਪੁੱਛੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਆਨਲਾਈਨ ਕੁਇਜ਼ ਮੁਕਾਬਲੇ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਕ੍ਰਮਵਾਰ 1500, 1200 ਅਤੇ 1000 ਰੁਪਏ ਦੇ ਇਨਾਮ ਅਤੇ ਪ੍ਰਮਾਣ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿਚ ਕੁੱਲ 50 ਸਵਾਲਾਂ ਦੇ ਲਈ 30 ਮਿੰਟ ਦਾ ਸਮਾਂ ਹੋਵੇਗਾ ਅਤੇ ਮਿੱਥੇ ਸਮੇਂ ’ਤੇ ਕੁਇਜ਼ ਖਤਮ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਫੇਸਬੁੱਕ ਅਤੇ ਟਵਿੱਟਰ ਦੇ ਪੇਜ ’ਤੇ ਲਿੰਕ ਸਾਂਝਾ ਕਰ ਦਿੱਤਾ ਜਾਵੇਗਾ, ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਨਾ ਹੋਵੇਗਾ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Share this content:

LEAVE A REPLY

Please enter your comment!
Please enter your name here