ਸੂਬੇ ਦੇ ਸਰਕਾਰੀ ਸਕੂਲਾਂ ’ਚ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ-ਬਲਕਾਰ ਸਿੰਘ

0
31

ਜਲੰਧਰ, 14 ਅਗਸਤ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵਲੋਂ ਅੱਜ ਪੰਜਾਬ ਸਿੱਖਿਆ ਅਭਿਆਨ ਅਧੀਨ ਪ੍ਰਾਪਤ ਗ੍ਰਾਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡ ਬਲਾਕ ਵੈਸਟ-2, ਜਲੰਧਰ ਵਿਖੇ ਬਣਾਏ ਗਏ ਆਰ.ਓ.ਟੀ. ਕਮਰਾ, ਰਸੋਈ , ਰਸੋਈ ਦੀ ਸ਼ੈਡ , ਸਟੋਰ ਸਮੇਤ ਬਰਾਂਡੇ ਦਾ ਉਦਘਾਟਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਵਜ਼ੀਫੇ ਦੇ ਚੈਕ ਤਕਸੀਮ ਕੀਤੇ ਗਏ।

IMG-20230814-WA0024 ਸੂਬੇ ਦੇ ਸਰਕਾਰੀ ਸਕੂਲਾਂ ’ਚ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ-ਬਲਕਾਰ ਸਿੰਘ

ਇਸ ਮੌਕੇ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਅਤੇ ਸਮਾਜ ਦਾ ਭਵਿੱਖ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ ਸਰਕਾਰ ਵਲੋਂ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਨ.ਡੀ.ਈ. ਅਤੇ ਸਿਵਲ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਸੈਂਟਰ ਖੋਲ੍ਹਣ ਦਾ ਵੀ ਫ਼ੈਸਲਾ ਗਿਆ ਹੈ। ਇਸ ਮੌਕੇ ਸਕੂਲ ਅਧਿਆਪਕਾਂ ਤੋਂ ਇਲਾਵਾ ਪਿੰਡਾਂ ਦੇ ਸਰਪੰਚ ਤੇ ਪੰਚ ਵੀ ਮੌਜੂਦ ਸਨ।

Share this content:

LEAVE A REPLY

Please enter your comment!
Please enter your name here