ਆਜ਼ਾਦੀ ਦਿਹਾੜੇ ਮੌਕੇ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਸਮਾਂ ਬੰਨ੍ਹਿਆ

0
33

ਜਲੰਧਰ, 15 ਅਗਸਤ :
77ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਵਿੱਚ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਅਧਾਰਿਤ ਸ਼ਾਨਦਾਰ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ।

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਐਸ.ਡੀ.ਕਾਲਜ ਦੀਆਂ ਵਿਦਿਆਰਥਣਾਂ ਰਾਜਸਥਾਨ ਲੋਕ ਨਾਚ ਪੇਸ਼ ਕੀਤਾ ਗਿਆ। ਇਸੇ ਤਰ੍ਹਾਂ ਜਿਥੇ ਕੇ.ਐਮ.ਵੀ. ਕਾਲਜ ਦੀਆਂ ਵਿਦਿਆਰਥਣਾਂ ਨੇ ਦੇਸ਼ ਭਗਤੀ ਨੂੰ ਸਮਰਪਿਤ ਪੇਸ਼ਕਾਰੀ ਪੇਸ਼ ਕੀਤੀ ਉਥੇ ਰੈਡ ਕਰਾਸ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਲੋਂ ਸਭਿਆਚਾਕ ਵੰਨਗੀ ਅਤੇ ਐਚ.ਐਮ.ਵੀ. ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸਭਿਆਚਾਰਕ ਵਿਭਿੰਨਤਾ ਨੂੰ ਦਰਸਾਉਂਦੀ ਪੇਸ਼ਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਐਸ.ਡੀ.ਫੁੱਲੜਵਾਨ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ ਅਤੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੀ.ਟੀ.ਸ਼ੋਅ ਵੀ ਪੇਸ਼ ਕੀਤਾ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ਮੌਕੇ ਐਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।

Share this content:

LEAVE A REPLY

Please enter your comment!
Please enter your name here