ਜ਼ਿਲ੍ਹੇ ਦੇ 55 ਆਮ ਆਦਮੀ ਕਲੀਨਿਕਾਂ ’ਚ 2.97 ਲੱਖ ਮਰੀਜ਼ਾਂ ਦਾ ਇਲਾਜ ਤੇ 52307 ਲੈਬ ਟੈਸਟ

- 14 ਅਗਸਤ ਨੂੰ ਖੋਲ੍ਹੇ ਗਏ 17 ਨਵੇਂ ਆਮ ਆਦਮੀ ਕਲੀਨਿਕਾਂ ਦਾ 9032 ਲੋਕਾਂ ਨੇ ਉਠਾਇਆ ਲਾਭ

0
36

ਜਲੰਧਰ : ਜ਼ਿਲ੍ਹੇ ਵਿੱਚ 55 ਆਮ ਆਦਮੀ ਕਲੀਨਿਕਾਂ ਵਲੋਂ 15 ਅਗਸਤ 2022 ਤੋਂ 28 ਅਗਸਤ 2023 ਤੱਕ 2.97 ਲੱਖ ਮਰੀਜਾਂ ਦਾ ਇਲਾਜ ਕਰਨ ਦੇ ਨਾਲ-ਨਾਲ 52307 ਡਾਇਗਨੌਸਟਿਕ ਲੈਬ ਟੈਸਟ ਕੀਤੇ ਗਏ ਹਨ।
ਇਨ੍ਹਾਂ 55 ਆਮ ਆਦਮੀ ਕਲੀਨਿਕਾਂ ਵਿਚੋਂ ਇਸ ਸਾਲ 14 ਅਗਸਤ ਨੂੰ 17 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਦਾ 9032 ਮਰੀਜ਼ਾਂ ਵਲੋਂ ਲਾਭ ਉਠਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 2020 ਲੈਬ ਟੈਸਟ ਵੀ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਲੋਂ ਸਿਹਤ ਦੇ ਖੇਤਰ ਵਿੱਚ ਲਿਆਂਦੀ ਗਈ ਵੱਡੀ ਤਬਦੀਲੀ ਵੇਖਣ ਨੂੰ ਮਿਲ ਰਹੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਬਿਨ੍ਹਾਂ ਕਿਸੇ ਕੀਮਤ ਦੇ ਮਿਆਰੀ ਸਿਹਤ ਸਹੂਲਤਾਂ ਹਾਸਿਲ ਹੋ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਦੇ ਖੇਤਰ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸੇਵਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਆਮ ਆਦਮੀ ਕਲੀਨਿਕਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਜਿਸ ਸਦਕਾ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਘਟੀ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪੇਪਰਲੈਸ ਪ੍ਰਣਾਲੀ ਰਾਹੀਂ ਮਰੀਜ਼ਾਂ ਦਾ ਇਲਾਜ ਕਰਨ ਨਾਲ ਮਰੀਜ਼ਾਂ ਸਬੰਧੀ ਅਸਲ ਜਾਣਕਾਰੀ ਇਕੱਤਰ ਕਰਨ ਅਤੇ ਕਿਸੇ ਖਾਸ ਇਲਾਕੇ ਦੀ ਸਥਿਤੀ ਜਾਣਨ ਲਈ ਬਹੁਤ ਮਦਦਗਾਰ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਉਂਦੇ ਕੁਝ ਮਹੀਨਿਆਂ ਦੌਰਾਨ ਅਜਿਹੇ ਹੋਰ ਅਤਿ ਆਧੁਨਿਕ ਕਲੀਨਿਕ ਖੋਲ੍ਹੇ ਜਾਣਗੇ।
17 ਨਵੇਂ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸਾਰੰਗਲ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਗੜ੍ਹਾ ਦੀ ਓ.ਪੀ.ਡੀ. ਵਿੱਚ ਸਭ ਤੋਂ ਵੱਧ 827 ਮਰੀਜ਼ਾਂ ਵਲੋਂ ਇਲਾਜ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦਾਦਾ ਕਲੋਨੀ ਦੇ ਆਮ ਆਦਮੀ ਕਲੀਨਿਕ ਵਿੱਚ 738 ਮਰੀਜ਼ਾਂ, ਦੋਮੋਰੀਆ ਪੁੱਲ 717, ਰੇਰੂ ਪਿੰਡ 708 ਮਰੀਜ਼ਾਂ ਵਲੋਂ ਸਿਹਤ ਸਹੂਲਤਾਂ ਦਾ ਲਾਭ ਉਠਾਇਆ ਗਿਆ ਹੈ।
—————

Share this content:

LEAVE A REPLY

Please enter your comment!
Please enter your name here