ਲਤੀਫ਼ਪੂਰੇ ਦੇ ਲੋਕਾਂ ਦਾ ਉਜਾੜਾ ਕਰਕੇ ਆਮ ਆਦਮੀ ਪਾਰਟੀ ਨੇ ਵਰਤਾਇਆ ਕਹਿਰ- ਮੰਨਣ 

0
106

ਪੰਜਾਬ ਦੇ ਹਿੱਤਾਂ ਲਈ ਪੰਜਾਬ ਵਿਰੋਧੀ ਪਾਰਟੀਆਂ ਨੂੰ ਸਬਕ ਸਿਖਾਉਣ ਦੀ ਲੋੜ 

IMG-20230423-WA0052-1024x629 ਲਤੀਫ਼ਪੂਰੇ ਦੇ ਲੋਕਾਂ ਦਾ ਉਜਾੜਾ ਕਰਕੇ ਆਮ ਆਦਮੀ ਪਾਰਟੀ ਨੇ ਵਰਤਾਇਆ ਕਹਿਰ- ਮੰਨਣ 

ਜਲੰਧਰ 23 ਅਪ੍ਰੈਲ, ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਸਬੰਧੀ ਵਿਧਾਨ ਸਭਾ ਹਲਕਾ ਉੱਤਰੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਮਕਸੂਦਾਂ ਦੀ ਅੱਜ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਚੋਣ ਪ੍ਰਚਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਸਹਿਬਾਨ ਦੀਆਂ ਲਗਾਈਆਂ ਡਿਊਟੀਆਂ ਅਨੁਸਾਰ ਗੁਰਇਕਬਾਲ ਸਿੰਘ ਮਾਹਲ,ਵਿਪਨ ਸੂਦ ਕਾਕਾ, ਬੀਬੀ ਜਸਵਿੰਦਰ ਕੌਰ ਸੋਹਲ  ਅਤੇ ਪਰਮਜੀਤ ਸਿੰਘ ਭੁਲੱਥ ਮੀਟਿੰਗ ਵਿੱਚ ਉਚੇਚੇ ਤੌਰ ਪਹੁੰਚੇ ਸਨ।

   ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਪੀੜਤ ਹਨ।ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਨੇ ਲਤੀਫ਼ਪੂਰੇ ਵਿਚ ਹਸਦੇ ਵਸਦੇ ਲੋਕਾਂ ਦਾ ਉਜਾੜਾ ਕਰਕੇ ਕਹਿਰ ਕਮਾਇਆ ਹੈ ਅਤੇ ਮੁੜਕੇ ਉਨ੍ਹਾਂ ਪ੍ਰੀਵਾਰਾਂ ਦੀ ਕੋਈ ਸਾਰ ਨਹੀਂ ਲਈ ਗਈ।ਬਦਲਾਅ ਦੇ ਨਾਮ ਤੇ ਪੰਜਾਬੀਆਂ ਨਾਲ ਹੋਏ ਧੋਖੇ ਦਾ ਸਾਨੂੰ ਪੰਜਾਬੀਆਂ ਨੂੰ ਅਹਿਸਾਸ ਹੋ ਗਿਆ ਹੈ ਪੰਜਾਬ ਦੇ ਹਿੱਤਾਂ ਦੀ ਗੱਲ ਸ਼੍ਰੋਮਣੀ ਅਕਾਲੀ ਦਲ ਹੀ ਕਰਦਾ ਆਇਆ ਹੈ। ਪੰਜਾਬ ਦੇ ਹਿੱਤਾਂ ਲਈ ਇਕ ਸੱਚੇ ਇਮਾਨਦਾਰ ਅਤੇ ਲੋਕ ਸੇਵਾ ਨੂੰ ਸਮਰਪਿਤ ਆਗੂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ ਸੁਖਵਿੰਦਰ ਕੁਮਾਰ ਸੁੱਖੀ ਨੂੰ ਜਿਤਾਉਣ ਲਈ, ਸਾਨੂੰ ਨਿਜੀ ਹਿੱਤਾਂ ਨੂੰ ਤਿਆਗ ਕੇ, ਸਮਰਪਿਤ ਭਾਵਨਾ ਨਾਲ ਪੰਜਾਬ ਵਿਰੋਧੀ ਪਾਰਟੀਆਂ ਨੂੰ ਸਬਕ ਸਿਖਾਉਣ ਦੀ ਲੋੜ ਹੈ।

ਇਸ ਮੌਕੇ ਜਥੇਦਾਰ ਅਵਤਾਰ ਸਿੰਘ ਘੁੰਮਣ ਸਰਕਲ ਪ੍ਰਧਾਨ ਮਕਸੂਦਾਂ, ਐਡਵੋਕੇਟ ਗੁਰਪ੍ਰੀਤ ਸਿੰਘ ਗੋਪੀ ਰੰਧਾਵਾ, ਮਨੋਹਰ ਲਾਲ ਮਹੇ, ਮਨਿੰਦਰਪਾਲ ਸਿੰਘ ਗੁੰਬਰ,ਚਰਨ ਸਿੰਘ, ਮੇਜ਼ਰ ਸਿੰਘ ਕਾਹਲੋਂ, ਦਰਸ਼ਨ ਸਿੰਘ ਕਾਲੀਆ ਕਾਲੋਨੀ, ਠੇਕੇਦਾਰ ਕਰਤਾਰ ਸਿੰਘ ਬਿੱਲਾ, ਰਣਜੀਤ ਸਿੰਘ ਗੋਲਡੀ, ਗੁਰਸੇਵਕ ਸਿੰਘ ਹੀਰਾ, ਰਣਜੀਤ ਸਿੰਘ ਘੁੰਮਣ, ਪੰਮਾ ਬੇਦੀ,ਡਾ ਰਘਬੀਰ ਸਿੰਘ, ਬਿਕਰਮਜੀਤ ਸਿੰਘ ਕੇਸੀ, ਅੰਗਰੇਜ਼ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।

Share this content:

LEAVE A REPLY

Please enter your comment!
Please enter your name here