Thursday, September 19, 2024
Google search engine
HomeNationalਅਕਾਲੀ ਦਲ ਦੇ ਸੀਨੀਅਰ ਆਗੂ ਚੰਨੀ ਨੇ ਐਮਪੀ ਰਿੰਕੂ ਨੂੰ ਮਾਫੀ ਮੰਗਣ...

ਅਕਾਲੀ ਦਲ ਦੇ ਸੀਨੀਅਰ ਆਗੂ ਚੰਨੀ ਨੇ ਐਮਪੀ ਰਿੰਕੂ ਨੂੰ ਮਾਫੀ ਮੰਗਣ ਤੇ ਕੀਤਾ ਮਜਬੂਰ ਬੀਤੇ ਦਿਨ ਚੁਕਿਆ ਸੀ ਮੁੱਦਾ

ਜਲੰਧਰ : ਆਮ ਆਦਮੀ ਪਾਰਟੀ ਦੇ ਪੰਜਾਬ ਤੋ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਵਲੋਂ ਬੀਤੇ ਦਿਨੀਂ ਸੰਸਦ ‘ਚ ਦਿੱਤਾ ਬਿਆਨ ਕਿ ਮਾਤਾ ਗੁਜ਼ਰ ਕੌਰ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਹੀਦ ਹੁੰਦਿਆਂ ਆਪਣੀਆਂ ਅੱਖਾਂ ਨਾਲ ਵੇਖਿਆ ਸੀ।ਇਸ ਸਬੰਧੀ ਸੀਨੀਅਰ ਅਕਾਲੀ ਆਗੂ ਸ੍ਰ ਗੁਰਚਰਨ ਸਿੰਘ ਚੰਨੀ ਨੇ ਜ਼ੋਰਦਾਰ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਿੱਖ ਤੇ ਪੰਜਾਬ ਵਿਰੋਧੀ ਪਾਰਟੀ ਹੈ।ਪੰਜਾਬ ਗੁਰੂਆਂ ਦੀ ਵਰੋਸਾਈ ਧਰਤੀ ਹੈ। ਗੁਰੂਆਂ ਦੀ ਧਰਤੀ ਪੰਜਾਬ ਤੋ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਵਲੋਂ ਬੀਤੇ ਦਿਨੀਂ ਸੰਸਦ ‘ਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨਾ ਮੰਦਭਾਗਾ ਹੈ।ਸ੍ਰ ਚੰਨੀ ਨੇ ਕਿਹਾ ਕਿ ਅਜਿਹੇ ਆਗੂ ਪੰਜਾਬ ਦੀ ਨੁਮਾਇੰਦਗੀ ਕਰਨ ਦੇ ਯੋਗ ਹੀ ਨਹੀਂ ਜਿਹੜੇ ਸੰਸਦ ‘ਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਦੇ ਹਨ। ਸੁਸ਼ੀਲ ਕੁਮਾਰ ਰਿੰਕੂ ਨੂੰ ਅਜਿਹੀ ਕੀਤੀ ਕੋਝੀ ਹਰਕਤ ਦੀ ਸਿੱਖ ਕੌਮ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਨੂੰ ਲੈ ਕੇ ਸ਼ੁੱਕਰਵਾਰ ਸਵੇਰੇ ਐਮਪੀ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਮਾਫੀ ਮੰਗੀ ਗਈ ਹੈ।

Share this content:

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments