ਭਾਜਪਾ-ਆਪ ਸੂਬੇ ਵਿਚ ਦਹਿਸ਼ਤ ਪੈਦਾ ਕਰ ਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਵਿਚ ਹਨ: ਡਾ. ਦਲਜੀਤ ਸਿੰਘ ਚੀਮਾ

0
41
Dr-Cheema-3 ਭਾਜਪਾ-ਆਪ ਸੂਬੇ ਵਿਚ ਦਹਿਸ਼ਤ ਪੈਦਾ ਕਰ ਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਵਿਚ ਹਨ: ਡਾ. ਦਲਜੀਤ ਸਿੰਘ ਚੀਮਾ

ਜਲੰਧਰ, 24 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸੂਬੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਕੇ ਵੋਟਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ ਤੇ ਉਹਨਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ। ਇਥੇ ਸ਼ਾਹਕੋਟ ਹਲਕੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਹੱਕ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਨੇ ਆਪ-ਭਾਜਪਾ ਗਠਜੋੜ ਨੂੰ ਸਵਾਲ ਕੀਤਾ ਕਿ ਉਹਨਾਂ ਨੇ ਪੰਜਾਬ ਵਿਚ ਨੀਮ ਫੌਜੀ ਦਸਤੇ ਤਾਇਨਾਤ ਕਰ ਕੇ ਕੀ ਹਾਸਲ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਿਰ ਵਾਧੂ ਬੋਝ ਪਾਇਆ ਗਿਆ  ਹੈ ਤੇ ਐਮਰਜੰਸੀ ਵਰਗੇ ਹਾਲਾਤ ਬਣਾ ਕੇ ਦੇਸ਼ ਤੇ ਦੁਨੀਆਂ ਮੂਹਰੇ ਪੰਜਾਬ ਦੀ ਗਲਤ ਤਸਵੀਰ ਪੇਸ਼ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਨੇ ਪੰਜਾਬ ਤੇ ਪੰਜਾਬੀਆਂ ਨੂੰ ਬਦਨਾਮ ਕਰਨ ਵਾਸਤੇ ਚੋਣਵੇਂ ਮੀਡੀਆ ਦੀ ਵਰਤੋਂ ਕਰਨ ਤੇ ਆਪ ਸਰਕਾਰ ਦੇ ਹੁਕਮਾਂ ਅਨੁਸਾਰ ਨਾ ਚੱਲਣ ਵਾਸਤੇ ਮੀਡੀਆ ਘਰਾਣਿਆਂ ’ਤੇ ਪਾਬੰਦੀ ਲਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਸਭ ਕੌਮੀ ਪੱਧਰ ’ਤੇ ਚੋਣਾਂ ਵਿਚ ਲਾਹਾ ਖੱਟਣ ਵਾਸਤੇ ਪੰਜਾਬੀਆਂ ਨੂੰ ਬਦਨਾਮ ਕਰਨ ਵਾਸਤੇ ਕੀਤਾ ਜਾ ਰਿਹਾ ਹੈ। ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਪੰਜਾਬ ਵਿਚ ਬੇਚੈਨੀ ਪੈਦਾ ਕਰਨ ਦੀ ਸਾਜ਼ਿਸ਼ ਫੇਲ੍ਹ ਹੋ ਗਈ ਹੈ ਤੇ ਤਾਕਤਾਂ ਸੂਬੇ ਨੂੰ ਅਸਥਿਰ ਕਰਨ ਵਿਚ ਨਾਕਾਮ ਰਹੀਆਂ ਹਨ ਤਾਂ ਉਹਨਾਂ ਮੋਰਿੰਡਾ ਵਿਚ ਬੇਅਦਬੀ ਵਰਗੀ ਬਹੁਤ ਹੀ ਨਿੰਦਣਯੋਗ ਕਾਰਵਾਈ ਕਰਵਾ ਦਿੱਤੀ ਹੈ।
ਡਾ. ਚੀਮਾ ਨੇ ਘਟਨਾ ਦੀ ਨਿਖੇਧੀ ਕੀਤੀ ਤੇ ਇਸਦੀ ਨਿਰਪੱਖ ਜਾਂਚ ਮੰਗੀ ਅਤੇ ਕਿਹਾ ਕਿ ਪੰਜਾਬੀ ਇਸ ਸਾਜ਼ਿਸ਼ ਨੂੰ ਸਮਝ ਰਹੇ ਹਨ ਤੇ ਕਦੇ ਵੀ ਸੂਬੇ ਵਿਚ ਫਿਰਕੂ ਤਣਾਅ ਪੈਦਾ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦੇਣਗੇ। ਉਹਨਾਂ ਨੇ ਸੂਬੇ ਵਿਚ ਸਿੱਖ ਨੌਜਵਾਨਾਂ ਦੀ ਫੜੋ ਫੜੀ ਕਰਨ ਦੀਵੀ  ਨਿਖੇਧੀ ਕੀਤੀ ਅਤੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਜਾਣ ਤੋਂ ਵੀ ਰੋਕਣ ਦੀ ਕੋਸ਼ਿਸ਼ ਕੀਤੀ। ਡਾ. ਚੀਮਾ ਨੇ ਜ਼ੋਰ ਦੇ ਕੇਕਿਹਾ  ਕਿ ਡਾ. ਸੁਖਵਿੰਦਰ ਸੁੱਖੀ ਜਲੰਧਰ ਜ਼ਿਮਨੀ ਚੋਣ ਵਾਸਤੇ ਸਭ ਤੋਂ ਢੁਕਵੇਂ ਉਮੀਦਵਾਰ ਹਨ। ਉਹਨਾਂ ਕਿਹਾ ਕਿ ਆਪ ਤੇ ਭਾਜਪਾ ਦੋਵਾਂ ਨੇ ਦੂਜੀਆਂ ਪਾਰਟੀਆਂ ਤੋਂ ਆਏ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ 92 ਸੀਟਾਂ ਜਿੱਤਣ ਦੇ ਬਾਵਜੂਦ ਆਪ ਨੂੰ ਇਕ ਵੀ ਢੁਕਵਾਂ ਉਮੀਦਵਾਰ ਨਹੀਂ ਮਿਲਿਆ। ਡਾ.ਚੀਮਾ  ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਉਮੀਦਵਾਰ ਦਾ ਇਕ ਚੰਗੇ ਡਾਕਟਰ ਤੇ ਸਮਾਜਿਕ ਕਾਰਕੁੰਨ ਵਜੋਂ ਚੰਗਾ ਰਿਕਾਰਡ ਤਾਂ ਹੈ ਹੀ ਬਲਕਿ ਉਹਨਾਂ ਨੇ ਬਤੌਰ ਵਿਧਾਇਕ ਚੰਗਾ ਰਿਕਾਰਡ ਕਾਇਮ ਕੀਤਾ ਹੈ ਤੇ ਆਪਣੇ ਹਲਕੇ ਤੇ ਪੰਜਾਬੀਆਂ ਦੇ ਮਸਲੇ ਵਿਧਾਨ ਸਭਾ ਵਿਚ ਚੁੱਕੇ ਹਨ।
ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਪੰਜਾਬਰ ਦੇ ਹਿੱਤ ਵੇਚੇ ਹਨ ਭਾਵੇਂ ਉਹ ਬੀ ਐਸ ਐਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾਉਣ ਦਾ ਮਾਮਲਾ ਹੋਵੇ ਜਾਂ ਫਿਰ ਪੰਜਾਬ ਦੇ ਚੰਡੀਗੜ੍ਹ ’ਤੇ ਅਧਿਕਾਰ ਦਾ ਮਾਮਲਾ ਹੋਵੇ, ਉਹਨਾਂ ਚੁੱਪ ਹੀ ਵੱਟੀ ਰੱਖੀ ਹੈ ਤੇ ਜਦੋਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਨੂੰ ਗਰੰਟੀ ਦਿੱਤੀ ਸੀ ਕਿ ਐਸ ਵਾਈ ਐਲ ਰਾਹੀਂ ਪਾਣੀ ਮਿਲੇਗਾ ਤਾਂ ਉਦੋਂ ਵੀ ਚੁੱਪ ਹੀ ਵੱਟੀ ਰੱਖੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਗੜ੍ਹੀ ਸੂਬਾ ਪ੍ਰਧਾਨ ਬਸਪਾ, ਵਰਦੇਵ ਸਿੰਘ ਮਾਨ, ਜੋਗਿੰਦਰ ਜਿੰਦੂ, ਬਚਿੱਤਰ ਸਿੰਘ ਕੋਹਾੜ, ਹੰਸਰਾਜ ਜੋਸਨ ਤੇ ਮਹਿੰਦਰ ਰਿਣਵਾ ਵੀ ਹਾਜ਼ਰ ਸਨ। 

Share this content:

LEAVE A REPLY

Please enter your comment!
Please enter your name here