Thursday, September 19, 2024
Google search engine
HomeFeature Newsਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਜਲੰਧਰ ਸ਼ਹਿਰ ਵਿਖੇ 4.30 ਕਰੋੜ ਰੁਪੈ ਦੇ...

ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਜਲੰਧਰ ਸ਼ਹਿਰ ਵਿਖੇ 4.30 ਕਰੋੜ ਰੁਪੈ ਦੇ ਸੜਕੀ ਕੰਮਾਂ ਦੀ ਸ਼ੁਰੂਆਤ

- ਬੁਨਿਆਦੀ ਢਾਂਚੇ ਦੇ ਵਿਕਾਸ, ਸਿਹਤ ਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ

ਜਲੰਧਰ, 1 ਨਵੰਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਵਲੋਂ ਅੱਜ ਜਲੰਧਰ ਸ਼ਹਿਰ ਵਿਖੇ 4.30 ਕਰੋੜ ਰੁਪੈ ਦੇ ਸੜਕੀ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ। ਇਹਨਾਂ ਵਿਚ ਗੜ੍ਹਾ ਰੇਲਵੇ ਕਰਾਸਿੰਗ ਤੋਂ ਪਿਮਸ ਤੱਕ ਤੇ ਕਾਲਾ ਸੰਘਿਆ ਰੋਡ  ਸ਼ਾਮਿਲ ਹਨ।

ਗੜ੍ਹਾ ਰੇਵਲੇ ਕਰਾਸਿੰਗ ਤੋਂ ਪਿਮਸ ਤੱਕ ਸੜਕ ਦੀ ਲੰਬਾਈ 0.75 ਕਿਲੋਮੀਟਰ ਹੈ, ਜਿਸ ਉੱਪਰ 2.50 ਕਰੋੜ ਰੁਪੈ ਖਰਚ ਹੋਣਗੇ। ਇਸ ਪ੍ਰਾਜੈਕਟ ਤਹਿਤ ਸੜਕ ਦੇ ਕਿਨਾਰੇ ਫੁੱਟਪਾਥ  ਤੇ ਪਾਣੀ ਦੀ ਨਿਕਾਸੀ ਦੀ ਵਿਵਸਥਾ ਵੀ ਕੀਤੀ ਜਾਵੇਗੀ। ਕਾਲਾ ਸੰਘਿਆ ਸੜਕ ਜਿਸਦੀ ਲੰਬਾਈ 2 ਕਿਲੋਮੀਟਰ ਹੈ, ਉੱਪਰ 1.80 ਕਰੋੜ ਰੁਪੈ ਦੀ ਲਾਗਤ ਆਵੇਗੀ। ਦੱਸਣਯੋਗ ਹੈ ਕਿ ਸਰਫੇਸ ਵਾਟਰ ਪ੍ਰਾਜੈਕਟ ਤਹਿਤ ਇਨ੍ਹਾਂ ਸੜਕਾਂ ਦੀ ਮੁੜ ਉਸਾਰੀ ਕੀਤੀ ਜਾ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੜਕਾਂ ਦਾ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਵੱਲ ਵੀ ਵਿਸ਼ੇਸ਼ ਧਿਆਨ ਦੇਣ ਤਾਂ ਜੋ ਲੋਕਾਂ ਦੇ ਪੈਸੇ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ, ਜਿਸ ਤਹਿਤ ਸਿੱਖਿਆ, ਸਿਹਤ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਦੇ ਚਹੁੰਪੱਖੀ ਵਿਕਾਸ ਲਈ ਨਗਰ ਨਿਗਮ ਵਲੋਂ ਵਿਆਪਕ ਯੋਜਨਾਬੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰ ਸਿੰਘ ਸੋਢੀ, ਨਗਰ ਨਿਗਮ ਦੇ ਕਮਿਸ਼ਨਰ ਰਿਸ਼ੀਪਾਲ ਸਿੰਘ ਤੇ ਹੋਰ ਹਾਜ਼ਰ ਸਨ।

Share this content:

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments