ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੀ ਧੀ ਸੀਰਤ ਨੂੰ ਭਰੋਸਾ ਦੁਆਇਆ ਕਿ ਜੇਕਰ ਉਹਨਾਂ ਦੇ ਪਿਤਾ ਭਗਵੰਤ ਮਾਨ ਜ਼ਿੰਮੇਵਾਰੀਆਂ ਨਿਭਾਉਣ ਵਿਚ ਅਸਫਲ ਰਹੇ ਤਾਂ ਉਹ ਜ਼ਿੰਮੇਵਾਰੀਆਂ ਨਿਭਾਉਣਗੇ

0
24

ਚੰਡੀਗੜ੍ਹ, 9 ਦਸੰਬਰ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਮਾਨ ਦੀ ਧੀਰ ਸੀਰਤ ਦੇ ਨਾਲ-ਨਾਲ ਉਹਨਾਂ ਦੇ ਮਾਤਾ ਪ੍ਰੀਤ ਗਰੇਵਾਲ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਦੋ ਬੱਚਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੇ ਤਾਂ ਉਹ ਉਹਨਾਂ ਦੀ ਥਾਂ ਇਹ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਹਨ। ਬਿਕਰਮ ਸਿੰਘ ਮਜੀਠੀਆ ਨੇ ਪਹਿਲਾਂ ਮੁੱਖ ਮੰਤਰੀ ਦੀ ਸਾਬਕਾ ਪਤਨੀ ਇੰਦਰਪ੍ਰੀਤ ਗਰੇਵਾਲ ਦੀ ਸੋਸ਼ਲ ਮੀਡੀਆ ਪੋਸਟ ਵਿਖਾਈ ਜਿਸ ਵਿਚ ਉਹਨਾਂ ਕਿਹਾ ਹੈ ਕਿ ਭਗਵੰਤ ਮਾਨ ਆਪਣੇ ਦੋ ਬੱਚਿਆਂ ਦੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੇ ਹਨ। ਇਸ ਪੋਸਟ ਵਿਚ ਇੰਦਰਪ੍ਰੀਤ ਨੇ ਕਿਹਾ ਕਿ ਉਹ ਹਮੇਸ਼ਾ ਰਾਜਨੀਤੀ ਤੋਂ ਦੂਰ ਰਹੇ ਹਨ ਪਰ ਹੁਣ ਮੁੱਖ ਮੰਤਰੀ ਦੇ ਖਿਲਾਫ ਇਸ ਕਰ ਕੇ ਬੋਲ ਰਹੇ ਹਨ ਕਿਉਂਕਿ ਚੁੱਪ ਰਹਿਣਾ ਉਹਨਾਂ ਦੀ ਕਮਜ਼ੋਰੀ ਸਮਝਿਆ ਜਾਵੇਗਾ। ਇੰਦਰਪ੍ਰੀਤ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਪੰਜਾਬ ਖ਼ਾਤਰਾ ਆਪਣਾ ਪਰਿਵਾਰ ਛੱਡਣ ਦਾ ਡਰਾਮਾ ਕੀਤਾ ਤੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਤਾਂ ਉਹ ਨਵਾਂ ਪਰਿਵਾਰ ਨਾ ਬਣਾਉਂਦੇ। ਉਹਨਾਂ ਕਿਹਾ ਕਿ ਭਗਵੰਤ ਮਾਨ ਕਹਿੰਦੇ ਹਨ ਕਿ ਉਹਨਾਂ ਦਾ ਕੰਮ ਬੋਲਦਾ ਪਰ ਜੇਕਰ ਕੰਮ ਬੋਲਦਾ ਹੁੰਦਾ ਤਾਂ ਉਹਨਾਂ ਨੂੰ ਇੰਨੇ ਪੋਸਟਰ ਲਾਉਣ ਦੀ ਜ਼ਰੂਰਤ ਨਾ ਪੈਂਦੀ।

ਅਕਾਲੀ ਆਗੂ ਨੇ ਮੁੱਖ ਮੰਤਰੀ ਦੀ ਬੇਟੀ ਦੀ ਉਹ ਵੀਡੀਓ ਵੀ ਚਲਾ ਕੇ ਵਿਖਾਈ ਜਿਸ ਵਿਚ ਉਹਨਾਂ ਨੇ ਦੱਸਿਆ ਹੈ ਕਿ ਕਿਵੇਂ ਪਹਿਲਾਂ ਉਹਨਾਂ ਦੇ ਭਰਾ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਚ ਦਾਖਲ ਨਹੀਂ ਹੋਣ ਦਿੱਤਾ ਗਿਆ ਤੇ ਫਿਰ ਅੱਧੀ ਰਾਤ ਨੂੰ ਬਾਹਰ ਕੱਢ ਦਿੱਤਾ ਗਿਆ। ਵੀਡੀਓ ਵਿਚ ਬੇਟੀ ਨੇ ਆਪਣੇ ਪਿਤਾ ’ਤੇ ਦੋਸ਼ ਲਗਾਇਆ ਕਿ ਉਹ ਸ਼ਰਾਬ ਪੀ ਕੇ ਉਹਨਾਂ ਦੀ ਮਾਤਾ ਨਾਲ ਕੁੱਟਮਾਰ ਕਰਦੇ ਸਨ ਤੇ ਉਹਨਾਂ ਦਾ ਭਾਵੁਕ ਸੋਸ਼ਣ ਕਰਦੇ ਸਨ। ਸੀਰਤ ਨੇ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਦਾ ਉਹੀ ਵਤੀਰਾ ਹਾਲੇ ਵੀ ਜਾਰੀ ਹੈ ਤੇ ਨਾਲ ਹੀ ਕਿਹਾ ਕਿ ਉਹ ਸ਼ਰਾਬ ਪੀ ਕੇ ਧਾਰਮਿਕ ਥਾਵਾਂ ’ਤੇ ਜਾਂਦੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਪਰਿਵਾਰ ਦੀ ਜ਼ਿੰਮੇਵਾਰੀ ਨਹੀਂ ਨਿਭਾ ਸਕਦਾ, ਉਹ ਪੰਜਾਬ ਦੀ ਜ਼ਿੰਮੇਵਾਰੀ ਕੀ ਚੁੱਕੇਗਾ ?
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਵੱਲੋਂ ਜ਼ਿੰਮੇਵਾਰੀ ਚੁੱਕਣ ਤੋਂ ਭੱਜਣ ’ਤੇ ਇਕ ਧੀ ਵਜੋਂ ਸੀਰਤ ਦੀ ਸਾਰੀ ਜ਼ਿੰਮੇਵਾਰੀ ਚੁੱਕਣ ਦੀ ਪੇਸ਼ਕਸ਼ ਵੀ ਕੀਤੀ। ਉਹਨਾਂ ਕਿਹਾ ਕਿ ਉਹਨਾਂ ਨੇ ਕਦੇ ਵੀ ਕਿਸੇ ਵੀ ਧੀ ਦੇ ਮੂੰਹੋਂ ਇਸ ਤਰੀਕੇ ਪਿਤਾ ਬਾਰੇ ਨਹੀਂ ਸੁਣਿਆ। ਉਹਨਾਂ ਕਿਹਾ ਕਿ ਪੰਜਾਬੀ ਉਸ ਵਿਅਕਤੀ ਤੋਂ ਕਿਸੇ ਚੰਗੇ ਦੀ ਆਸ ਨਹੀਂ ਕਰ ਸਕਦੇ ਜਿਸਨੇ ਆਪਣੀ ਵਾਸਤੇ ਕੁਝ ਵੀ ਚੰਗਾ ਨਾ ਕੀਤਾ ਹੋਵੇ। ਉਹਨਾਂ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਹਾਲੇ ਵੀ ਸਮਾਂ ਸੰਭਾਲ ਲੈਣ ਤੇ ਆਪਣੀਆਂ ਗਲਤੀਆਂ ਸੁਧਾਰਦਿਆਂ ਪਿਓ ਵਜੋਂ ਜ਼ਿੰਮੇਵਾਰੀਆਂ ਨਿਭਾਉਣ।ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਝੂਠ ਬੋਲਣਾ ਤੇ ਝੂਠੇ ਦੋਸ਼ ਲਾਉਣਾ ਬੰਦ ਕਰਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਉਹਨਾਂ ਦੇ ਦਾਦਾ ਜੀ ਸਰਦਾ ਸੁਰਜੀਤ ਸਿੰਘ ਮਜੀਠੀਆ ਨੂੰ ਅਰਬ ਦੇਸ਼ ਤੋਂ ਮਿਲੇ ਅਰਬੀ ਘੋੜਿਆਂ ਦੇ ਹੇਰ ਫੇਰ ਕਾਰਨ ਅਸਤੀਫਾ ਦੇਣ ਲਈ ਕਿਹਾ ਗਿਆ ਤੇ ਫਿਰ ਉਹਨਾਂ ਨੂੰ ਨੇਪਾਲ ਦਾ ਰਾਜਦੂਤ ਨਿਯੁਕਤ ਕਰ ਦਿੱਤਾ ਗਿਆ।ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਉਹਨਾਂ ਦੇ ਦਾਦਾ ਜੀ ਨੂੰ 1947 ਵਿਚ ਨੇਪਾਲ ਦਾ ਰਾਜੂਤ ਨਿਯੁਕਤ ਕੀਤਾ ਗਿਆ ਸੀ ਤੇ ਉਹ ਦੋ ਸਾਲ ਰਾਜੂਤ ਰਹੇ ਤੇ ਫਿਰ 1952 ਵਿਚ ਚੋਣਾਂ ਹੋਈਆਂ ਜਿਸ ਮਗਰੋਂ ਉਹ ਕੇਂਦਰੀ ਵਜ਼ਾਰਤ ਦਾ ਹਿੱਸਾ ਬਣੇ।ਸਰਦਾਰ ਮਜੀਠੀਆ ਨੇ ਕਿਹਾ ਕਿ ਰੱਬ ਉਹਨਾਂ ਦੇ ਨਾਲ ਹੈ। ਉਹਨਾਂ ਕਿਹਾ ਕਿ ਮੈਂ ਹਮੇਸ਼ਾ ਸੱਚ ’ਤੇ ਡੱਟ ਕੇ ਪਹਿਰਾ ਦਿਆਂਗਾ ਤੇ ਸੱਚ ਹੀ ਬੋਲਾਂਗਾ ਭਾਵੇਂ ਮੈਨੂੰ ਤੇ ਮੇਰੇ ਪਰਿਵਾਰ ਨੂੰ ਜਿੰਨੇ ਮਰਜ਼ੀ ਝੂਠੇ ਕੇਸਾਂ ਵਿਚ ਫਸਾਇਆ ਜਾਵੇ ਜਿਵੇਂ ਕਿ ਪਹਿਲਾਂ ਕੀਤਾ ਗਿਆ।

Share this content:

LEAVE A REPLY

Please enter your comment!
Please enter your name here