Thursday, September 19, 2024
Google search engine
HomeFeature Newsਸੂਬੇ ਦੇ ਸਰਵਪੱਖੀ ਵਿਕਾਸ ਦੇ ਏਜੰਡੇ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ...

ਸੂਬੇ ਦੇ ਸਰਵਪੱਖੀ ਵਿਕਾਸ ਦੇ ਏਜੰਡੇ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ : ਬਲਕਾਰ ਸਿੰਘ

ਕਰਤਾਰਪੁਰ (ਜਲੰਧਰ), 30 ਦਸੰਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਏਜੰਡੇ ’ਤੇ ਕੰਮ ਰਹੀ ਹੈ ਅਤੇ ਇਸ ਸਰਕਾਰ ਨੇ ਰਾਜ ਦੇ ਹਰ ਵਰਗ ਦੀ ਭਲਾਈ ਲਈ ਕ੍ਰਾਂਤੀਕਾਰੀ ਫੈਸਲੇ ਲਏ ਹਨ। ਇਥੇ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦਾ ਚਹੁੰ ਮੁਖੀ ਵਿਕਾਸ ਕਰਨ ਦੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹਰ ਵਰਗ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਜਿਨ੍ਹਾਂ ਵਿੱਚ 600 ਯੂਨਿਟ ਬਿਜਲੀ ਮੁਆਫੀ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਸਰਕਾਰ ਤੁਹਾਡੇ ਦੁਆਰ ਅਤੇ ਹੋਰ ਕੋਈ ਪਹਿਲਕਦਮੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਦੇ ਹੋਏ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਕਰਤਾਰਪੁਰ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਤੌਰ ’ਤੇ ਕੂੜਾ ਚੁੱਕਣ ਲਈ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਨੇੜੇ ਸਵਾ 2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਹੀ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ, ਜਿਸ ਦੇ ਟੈਂਡਰ ਕੁਝ ਦਿਨਾਂ ਵਿੱਚ ਹੋ ਜਾਣਗੇ। ਸੜਕ ਦੇ ਨਾਲ-ਨਾਲ ਲਾਈਟਿੰਗ ਅਤੇ ਫੁੱਟਪਾਥ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਸ਼ਹਿਰ ਦਾ ਇਤਿਹਾਸ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਜੁੜਿਆ ਹੋਣ ਕਰਕੇ ਇਥੇ ਗੁਰੂ ਸਾਹਿਬ ਦੇ ਨਾਮ ’ਤੇ ਯਾਦਗਾਰੀ ਗੇਟ ਵੀ ਬਣਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਕੌਂਸਲਰ ਕੋਮਲ ਅਗਰਵਾਲ ਪੂਰੇ ਪਰਿਵਾਰ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ, ਜਿਨ੍ਹਾਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀਆਂ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਸੌਰਵ ਗੁਪਤਾ, ਅਨਿਲ ਸਿੰਗਲਾ ਆਦਿ ਨੇ ਵੀ ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।ਇਸ ਦੌਰਾਨ ਮੰਤਰੀ ਨੇ ਕਰਤਾਰਪੁਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਮੌਕੇ ’ਤੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਢੁੱਕਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।

Share this content:

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments