पंजाब वक्फ का बोर्ड बनते ही रिश्वत का दौर शुरू, स्टेट अफसर गिरफ्तार
जालंधर 19 मार्च : पंजाब वक्फ बोर्ड बनते ही एक बार फिर से वक्फ बोर्ड के अंदर करप्शन का दौर शुरू हो गया है! विजिलेंस विभाग ने वक्फ बोर्ड के बठिंडा दफ्तर पर छापा मारकर बोर्ड अधिकारी मो. लईक़ को 50 हजार रुपए रिश्वत डील मामले में ₹15000 रुपए रिश्वत लेते रंगे हाथों पकड़े गये। FIR दर्ज। गिरफ्तार कर लिए गए।
उल्लेखनीय है की 500 गज वक्फ बोर्ड की जमीन देने के एवज ₹50000 की रिश्वत मांगी गई थी जिसमें से ₹15000 दिए गए थे जिसे विजिलेंस ने रंगे हाथों पकड़ लिया।
यह भी उल्लेखनीय है कि वक्फ बोर्ड ईमानदार एडमिनिस्ट्रेटर के डेढ़ साल के कार्यकाल में वक्फ बोर्ड की आमदनी सबसे ज्यादा हुई। बोर्ड की आमदनी से पंजाब के आम जनता के लिए इंकलाबी, तारीख़ी और सुनहरे बाब में लिखने वाले कार्य किए गए। करप्शन जैसे मामले एक भी सामने नहीं आए। लेकिन वक्फ बोर्ड का गठन हुए अभी हफ्ता भी नहीं हुआ है कि करप्शन का दौर दौरा फिर से शुरू हो गया।
यह भी उल्लेखनीय है की लईक अहमद विजिलेंस के दूसरी बार हथथे चढ़ गए।
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ
ਚੰਡੀਗੜ੍ਹ, 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ, ਜ਼ੀਰਕਪੁਰ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਵਾਕਫ਼ ਬੋਰਡ ਮੁਲਾਜ਼ਮ ਨੇ ਬਠਿੰਡਾ ਵਿਖੇ ਲੀਜ਼ ‘ਤੇ ਜ਼ਮੀਨ ਦੇਣ ਦੇ ਬਦਲੇ ਉਸ ਕੋਲੋਂ 50,000 ਰੁਪਏ ਦੀ ਰਿਸ਼ਵਤ ਅਤੇ ਦੋ ਖਾਲੀ ਬੈਂਕ ਚੈੱਕ ਦੇਣ ਦੀ ਮੰਗ ਕੀਤੀ ਹੈ ਅਤੇ ਪਹਿਲੀ ਕਿਸ਼ਤ ਵਜੋਂ 20,000 ਰੁਪਏ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਉਸ ਕੋਲ਼ੋਂ ਦੋ ਖਾਲੀ ਚੈੱਕ ਵੀ ਬਰਾਮਦ ਕਰ ਲਏ ਜੋ ਉਸਨੇ ਸ਼ਿਕਾਇਤਕਰਤਾ ਤੋਂ ਲਏ ਸਨ। ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Share this content: