ਜਲੰਧਰ , 28 ਮਾਰਚ 2024 : ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਹੁਣ ਬੀਜੇਪੀ ਆਗੂ ਅਤੇ ਜਲੰਧਰ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਬੀਤੇ ਦਿਨੀਂ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਇਸ ਦੇ ਵਿਰੋਧ ਵਿਚ ਬਸਤੀ ਦਾਨਿਸ਼ਮੰਦਾ ਦੇ ਬਾਬੂ ਜਗਜੀਵਨ ਰਾਮ ਚੌਕ ਵਿਚ ‘ਆਪ’ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੀ ਰਿਹਾਇਸ਼ ਦਾ ਰਾਹ ਦੱਸਣ ਲਈ ਲਗਾਏ ਗਏ ਸਰਕਾਰੀ ਬੋਰਡ ਵੀ ਤੋੜ ਦਿੱਤੇ।ਇਸ ਖ਼ਿਲਾਫ਼ ਕਾਰਵਾਈ ਕਰਦਿਆਂ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਧਰਨੇ ਵਿਚ ਸ਼ਾਮਲ ਕਈ ਲੋਕਾਂ ਖ਼ਿਲਾਫ਼ FIR ਦਰਜ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਸ ਨੇ ਦੱਸਿਆ ਹੈ ਕਿ ਪ੍ਰਦਰਸ਼ਨ ਵਿਚ ਸ਼ਾਮਲ ਕਈ ਲੋਕਾਂ ਖ਼ਿਲਾਫ਼ ਥਾਣਾ ਨੰਬਰ 5 ਵਿਚ ਧਾਰਾ 282 ਅਤੇ 447 ਤੋਂ ਇਲਾਵਾ ਪ੍ਰਾਪਰਟੀ ਡੈਮੇਜ ਐਕਟ ਦੇ ਤਹਿਤ FIR ਦਰਜ ਕਰ ਲਈ ਗਈ ਹੈ।
Share this content: