Monday, September 16, 2024
Google search engine
HomeFeature Newsਚਰਨਜੀਤ ਚੰਨੀ ਨੇ ਜਲੰਧਰ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਲੋਕਾਂ...

ਚਰਨਜੀਤ ਚੰਨੀ ਨੇ ਜਲੰਧਰ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਲੋਕਾਂ ਮੰਗੇ ਸੁਝਾਅ


ਜਲੰਧਰ –
ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਲੋਕ ਸਭਾ ਹਲਕੇ ਦੇ ਵਿਕਾਸ ਲਈ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਲੋਕਾਂ ਤੋਂ ਸੁਝਾਅ ਮੰਗੇ ਹਨ।ਚਰਨਜੀਤ ਸਿੰਘ ਚੰਨੀ ਵੱਲੋਂ ਡਿਜੀਟਲ ਲਿੰਕ ਜਾਰੀ ਕੀਤਾ ਗਿਆ ਹੈ ਜਿਸ ਤੇ ਲੋਕਾ ਨੂੰ ਸੁਝਾਅ ਦੇਣ ਦੀ ਅਪੀਲ ਕੀਤੀ ਗਈ ਹੈ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨਾ ਨੇ ਪਹਿਲਾ ਖਰੜ ਤੇ ਫਿਰ ਸ਼੍ਰੀ ਚਮਕੋਰ ਸਾਹਿਬ ਵਿੱਚ ਵਿਕਾਸ ਕਰਕੇ ਦਿਖਾਇਆ ਹੈ ਜਦ ਕਿ ਹੁਣ ਜਲੰਧਰ ਹਲਕੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਨ ਲਈ ਉੱਨਾਂ ਵੱਲੋਂ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਰਿਹਾ ਹੈ।ਚੰਨੀ ਨੇ ਕਿਹਾ ਕਿ ਇੱਥੋਂ ਦੇ ਲੋਕਾ ਦੀਆਂ ਸਮੱਸਿਆਵਾਂ ਤੇ ਜ਼ਰੂਰਤਾਂ ਨੂੰ ਇਸ ਚੋਣ ਮਨੋਰਥ ਪੱਤਰ ਵਿੱਚ ਖਾਸ ਤਰਜੀਹ ਦਿੱਤੀ ਜਾਵੇਗੀ ਤੇ ਲੋਕਾਂ ਦੇ ਸੁਝਾਅ ਨਾਲ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਤੇ ਕੰਮ ਵੀ ਕਰਕੇ ਦਿਖਾਇਆ ਜਾਵੇਗਾ।ਚੰਨੀ ਨੇ ਕਿ ਮੁੱਖ ਮੰਤਰੀ ਰਹਿੰਦਿਆਂ ਉੱਨਾਂ ਵੱਲੋਂ ਜਲੰਧਰ ਲੋਕ ਸਭਾ ਹਲਕੇ ਦੇ ਵੱਖ ਵੱਖ ਹਲਕਿਆਂ ਨੂੰ ਉੱਨਾਂ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਦਿੱਤੀਆਂ ਗਈਆਂ ਤੇ ਹੁਣ ਵੀ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।ਉੱਨਾਂ ਕਿਹਾ ਕਿ ਜਲੰਧਰ ਨੂੰ ਪੰਜਾਬ ਦੀ ਦੂਜੀ ਰਾਜਧਾਨੀ ਬਣਾਉਣ ਉੱਨਾਂ ਦੀ ਪਹਿਲਕਦਮੀ ਰਹੇਗੀ।ਉੱਨਾਂ ਕਿਹਾ ਕਿ ਜਲੰਧਰ ਦੇ ਵਿਕਾਸ ਵਿਚ ਐਨ.ਆਰ.ਆਈਆ ਦਾ ਵੀ ਵੱਡਾ ਯੋਗਦਾਨ ਹੈ ਜਿਸਦੇ ਚੱਲਦਿਆਂ ਉੱਨਾਂ ਦੀਆਂ ਸਮੱਸਿਆ ਨੂੰ ਵੀ ਇਸ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ।ਚੰਨੀ ਨੇ ਐਨ.ਆਰ.ਆਈਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੀਆਂ ਸਮੱਸਿਆ ਤੇ ਜਲੰਧਰ ਦੀ ਤਰੱਕੀ ਦੇ ਲਈ ਆਪਣੇ ਸੁਝਾਅ ਜ਼ਰੂਰ ਦੇਣ।

Share this content:

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments