ਜਲੰਧਰ-
ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਐਤਵਾਰ ਨੂੰ ਜਲੰਧਰ ਉੱਤਰੀ ਹਲਕੇ ਦੇ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ।ਹਲਕੇ ਦੇ ਗਾਂਧੀ ਕੈਂਪ,ਅਮਨ ਨਗਰ,ਕੋਟ ਕ੍ਰਿਸ਼ਨ ਚੰਦ ਤੇ ਬੜਿੰਗ ਵਿੱਚ ਹੋਈਆਂ ਚੋਣ ਮੀਟਿੰਗਾਂ ਦੋਰਾਨ ਚਰਨਜੀਤ ਸਿੰਘ ਚੰਨੀ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਤੇ ਇੰਨਾਂ ਮੀਟਿੰਗਾਂ ਦੋਰਾਨ ਹਾਜ਼ਰ ਹੋਏ ਵੱਡੀ ਗਿਣਤੀ ਵਿੱਚ ਲੋਕਾ ਨੇ ਹੱਥ ਖੜੇ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਸਮਰਥਨ ਦਿੱਤਾ ਤੇ ਵੱਡੀ ਲੀਡ ਨਾਲ ਜਿਤਾਉਣ ਦਾ ਐਲਾਨ ਕੀਤਾ।ਇੰਨਾਂ ਵੱਖ ਵੱਖ ਮੀਟਿੰਗਾਂ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਜਿੰਨਾਂ ਵਿੱਚ ਵਿਧਾਇਕ ਬਾਬਾ ਹੈਨਰੀ,ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ,ਸਾਬਕਾ ਮੰਤਰੀ ਅਵਤਾਰ ਹੈਨਰੀ,ਰਾਜ ਕੁਮਾਰ ਵੇਰਕਾ ਅਤੇ ਜਿਲਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੇ ਹਾਜ਼ਰੀ ਭਰੀ।ਬੜਿੰਗ ਦੇ ਵਿੱਚ ਹੋਈ ਮੀਟਿੰਗ ਦੌਰਾਨ ਕੋਸਲਰ ਪ੍ਰਵੀਨ ਕੁਮਾਰ ਦੇ ਪਤੀ ਮਨੂੰ ਵੜਿੰਗ ਨੇ ਕਾਂਗਰਸ ਵਿੱਚ ਘਰ ਵਾਪਸੀ ਕੀਤੀ ਅਤੇ ਇਸ ਦੋਰਾਨ ਭਾਜਪਾ ਤੇ ਆਮ ਆਦਮੀ ਪਾਰਟੀ ਛੱਡ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਤੇ ਉਕਤ ਸਾਰੇ ਸੀਨੀਅਰ ਕਾਂਗਰਸ ਪਾਰਟੀ ਦੇ ਨੇਤਾਵਾਂ ਨੇ ਉੱਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।ਇਨਾਂ ਮੀਟਿੰਗਾਂ ਦੋਰਾਨ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਬਹੁਤ ਜ਼ਰੂਰੀ ਹੈ ਨਹੀ ਤਾਂ ਦੇਸ਼ ਦੇ ਲੋਕਤੰਤਰ ਨੂੰ ਵੱਡਾ ਖ਼ਤਰਾ ਹੈ ਤੇ ਅੱਜ ਕਾਂਗਰਸ ਨੂੰ ਜਿਤਾਉਣਾ ਸਮੇਂ ਦੀ ਜ਼ਰੂਰਤ ਹੈ।ਉੱਨਾਂ ਕਿਹਾ ਕਿ ਭਾਜਪਾ ਦੇਸ਼ ਦੀ ਕਿਸਾਨੀ ਨੂੰ ਖਤਮ ਕਰ ਪੰਜਾਬ ਦੀ ਅਰਥ ਵਿਵਸਥਾ ਨੂੰ ਢਾਅ ਲਗਾਉਣਾ ਤੇ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ।
ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਧਰਮ ਅਤੇ ਜਾਤ ਦੇ ਨਾਮ ਤੇ ਵੋਟ ਨਹੀ ਮੰਗਦੀ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਲੰਧਰ ਹਲਕੇ ਵਿੱਚ ਵਿਕਾਸ ਸਮੇਤ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਕੰਮ ਕੀਤੇ ਜਾਣਗੇ।ਉੱਨਾਂ ਕਿਹਾ ਕਿ ਜਲੰਧਰ ਵਿੱਚ ਏਮਜ ਤੇ ਪੀ.ਜੀ.ਆਈ ਵਰਗੇ ਵੱਡੇ ਸਰਕਾਰੀ ਹਸਪਤਾਲ ਦੀ ਵੱਡੀ ਜ਼ਰੂਰਤ ਹੈ ਤੇ ਉਹ ਇਹ ਕੰਮ ਜ਼ਰੂਰ ਕਰਕੇ ਦਿਖਾਉਣਗੇ।ਉੱਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਕੰਮ ਕਰਦਿਆਂ ਜਿੱਥੇ ਕਿ ਸਕੂਲਾਂ ਵਿੱਚ ਵੱਡੇ ਸੁਧਾਰ ਕੀਤੇ ਜਾਣਗੇ ਉੱਥੇ ਹੀ ਹਲਕੇ ਵਿੱਚ ਬਾਬਾ ਸਾਹਿਬ ਡਾ.ਭੀਮ ਰਾਉ ਅੰਬੇਦਗਰ ਜੀ ਦੇ ਨਾਮ ਤੇ ਸਰਕਾਰੀ ਯੂਨੀਵਰਸਿਟੀ ਵੀ ਬਣਾਉਣਾ ਉੱਨਾਂ ਦਾ ਮੁੱਖ ਟੀਚਾ ਰਹੇਗਾ ਜਿਸਦਾ ਨੋਜਵਾਨਾ ਨੂੰ ਵੱਡਾ ਫ਼ਾਇਦਾ ਮਿਲੇਗਾ।ਉੱਨਾਂ ਕਿਹਾ ਕਿ ਹਲਕੇ ਵਿੱਚ ਰੋਜ਼ਗਾਰ ਦੇ ਸਾਧਨ ਪੈਦਾ ਕਰਨਾ ਵੀ ਉੱਨਾਂ ਦਾ ਏਜੰਡਾ ਹੈ।ਚੰਨੀ ਨੇ ਕਿਹਾ ਕਿ ਉਹ ਜਲੰਧਰ ਹਲਕੇ ਵਿੱਚ ਚੰਗੇ ਪਾਰਕ,ਗਰਾਉਂਡ ਤੇ ਹੋਰ ਵਿਕਾਸ ਦਾ ਮਾਡਲ ਲੈ ਕੇ ਆਏ ਹਨ ਤੇ ਜਲੰਧਰ ਦੇ ਉਦਿਯੋਗਾਂ ਨੂੰ ਵੀ ਉੱਚਾ ਚੁੱਕਣ ਲਈ ਕੰਮ ਕੀਤੇ ਜਾਣਾ ਉੱਨਾਂ ਦੇ ਏਜੰਡੇ ਵਿੱਚ ਸ਼ਾਮਲ ਹੈ।ਚੰਨੀ ਨੇ ਕਿਹਾ ਕਿ ਅੱਜ ਜਲੰਧਰ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਤੇ ਜਲੰਧਰ ਹਲਕੇ ਦੇ ਲੋਕ ਅੱਜ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਤਿਆਰ ਲਈ ਤਿਆਰ ਬੇਠੇ ਹਨ ਤੇ ਲੋਕ ਦਲ ਬਦਲੂ ਨੇਤਾਵਾਂ ਤੋਂ ਅੱਕ ਚੁੱਕੇ ਹਨ।ਇਸ ਦੋਰਾਨ ਵਿਧਾਇਕ ਬਾਵਾ ਹੈਨਰੀ,ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ,ਸਾਬਕਾ ਮੰਤਰੀ ਅਵਤਾਰ ਹੈਨਰੀ,ਰਾਜ ਕੁਮਾਰ ਵੇਰਕਾ, ਜਿਲਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਤੇ ਸਾਬਕਾ ਮੇਅਰ ਜਗਸੀਸ਼ ਰਾਜਾ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਚਰਨਜੀਤ ਸਿੰਘ ਚੰਨੀ ਨੂੰ ਕੇਂਦਰ ਵਿੱਚ ਵੱਡੀ ਵਜ਼ੀਰੀ ਮਿਲੇਗੀ ਅਤੇ ਚੰਨੀ ਜਲੰਧਰ ਹਲਕੇ ਦੀ ਨੁਹਾਰ ਬਦਲ ਦੇਣਗੇ।ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਡੇਰਾ ਰਾਧਾ ਸੁਆਮੀ,ਗੋਲਕ ਨਾਥ ਮੈਮੋਰੀਅਲ ਚਰਚ,ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਅਤੇ ਸ਼੍ਰੋਮਣੀ ਸਤਿਗੁਰੂ ਕਬੀਰ ਮੰਦਿਰ ਵਿਖੇ ਹਾਜ਼ਰੀ ਭਰੀ।ਇੰਨਾਂ ਚੋਣ ਮੀਟਿੰਗਾਂ ਦੋਰਾਨ ਕੋਲਸਰ ਪਵਨ ਕੁਮਾਰ,ਸਰਫੋ ਦੇਵੀ,ਰਾਕੇਸ਼ ਕੁਮਾਰ ਗੰਨੂੰ,ਮਾਈਕ ਖੋਸਲਾ,ਅੰਜਲੀ ਭਗਤ,ਬਿਸ਼ੰਬਰ ਭਗਤ,ਕੁਲਦੀਪ ਭੁੱਲਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਲੋਕ ਹਾਜ਼ਰ ਰਹੇ।
Share this content: