Sunday, September 8, 2024
Google search engine
HomeFeature Newsਸੁਖਬੀਰ ਸਿੰਘ ਬਾਦਲ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਜਥੇਦਾਰ ਮੰਨਣ ਨੇ ਦਿਤੀ...

ਸੁਖਬੀਰ ਸਿੰਘ ਬਾਦਲ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਜਥੇਦਾਰ ਮੰਨਣ ਨੇ ਦਿਤੀ ਵਧਾਈ

ਜਲੰਧਰ 9 ਮਈ( ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਵ ਨਿਯੁਕਤ ਅਹੁਦੇਦਾਰ ਸੁਰਜੀਤ ਸਿੰਘ ਨੀਲਾਮਹਿਲ ਕੌਮੀ ਮੀਤ ਪ੍ਰਧਾਨ, ਰਵਿੰਦਰ ਸਿੰਘ ਸਵੀਟੀ ਕੌਮੀ ਮੀਤ ਪ੍ਰਧਾਨ, ਮਨਿੰਦਰਪਾਲ ਸਿੰਘ ਗੁੰਬਰ ਰਾਜਸੀ ਮਾਮਲਿਆ ਸਬੰਧੀ ਕਮੇਟੀ ਦੇ ਮੈਂਬਰ ਪੀਏਸੀ, ਮਹਿੰਦਰ ਸਿੰਘ ਗੋਲੀ ਸਲਾਹਕਾਰ ਵਲੋਂ ਅੱਜ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਵਿਖੇ ਪਹੁੰਚ ਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਗਿਆ ਕਿ ਪਾਰਟੀ ਹਾਈਕਮਾਂਡ ਵਲੋਂ ਮਿਲੀ ਜ਼ੁਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਲੋਕ ਸਭਾ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਜਿਤਾਉਣ ਲਈ ਪੁਰੀ ਕੋਸ਼ਿਸ਼ ਕਰਾਂਗੇ।ਇਸ ਮੌਕੇ ਨਵ ਨਿਯੁਕਤ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਤੇ ਸਮੁੱਚੀ ਹਾਈਕਮਾਂਡ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਸਰਕਲਾਂ ਦੇ ਪ੍ਰਧਾਨ ਸਹਿਬਾਨ ਤੇ ਹੋਰ ਅਹੁਦੇਦਾਰਾਂ ਵਰਕਰਾਂ ਦੇ ਜਿਨ੍ਹਾਂ ਨੇ ਸਾਨੂੰ ਹਮੇਸ਼ਾ ਪਿਆਰ ਤੇ ਸਤਿਕਾਰ ਬਖਸ਼ਿਆ ਹੈ।
ਇਸ ਮੌਕੇ ਜਥੇਦਾਰ ਮੰਨਣ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਪ੍ਰੀਵਾਰਾਂ ਵਲੋਂ ਪਾਰਟੀ ਅਤੇ ਪੰਥ ਪ੍ਰਤੀ ਵੱਡੀਆਂ ਸੇਵਾਵਾਂ ਨਿਭਾਈਆਂ ਜਾਂਦੀਆਂ ਰਹੀਆਂ ਹਨ ਅਤੇ ਹੁਣ ਇਨ੍ਹਾਂ ਆਗੂਆਂ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਇਨ੍ਹਾਂ ਦੀਆਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਵੱਡੀਆਂ ਜ਼ੁਮੇਵਾਰੀਆਂ ਸੌਂਪੀਆਂ ਗਈਆਂ ਹਨ।
ਇਸ ਮੌਕੇ ਠੇਕੇਦਾਰ ਕਰਤਾਰ ਸਿੰਘ ਬਿੱਲਾ, ਜਥੇਦਾਰ ਅਜੀਤ ਸਿੰਘ ਬਸਤੀ ਮਿੱਠੂ, ਅਰਜਨ ਸਿੰਘ ਸੰਜੇ ਗਾਂਧੀ ਨਗਰ,ਅਵਤਾਰ ਸਿੰਘ ਸੈਂਹਬੀ,ਪਾਲ ਸਿੰਘ,ਗਿਆਨ ਸਿੰਘ, ਦਵਿੰਦਰ ਸਿੰਘ ਕੁੱਕੂ, ਜਗਦੀਸ਼ ਸਿੰਘ ਕਾਲਾ ਆਦਿ ਹਾਜ਼ਰ ਸਨ।

Share this content:

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments