ਮਹਿੰਦਰ ਸਿੰਘ ਕੇਪੀ ਦੇ ਹੱਕ ਚ ਸੁਰਜੀਤ ਸਿੰਘ ਨੀਲਾਮਹਿਲ ਦੇ ਗ੍ਰਹਿ ਵਿਖੇ ਮੀਟਿੰਗ

0
115

ਜਲੰਧਰ 11 ਮਈ ( ) ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਚ ਸੁਰਜੀਤ ਸਿੰਘ ਨੀਲਾਮਹਿਲ ਦੇ ਗ੍ਰਹਿ ਵਿਖੇ ਮੁਹੱਲਾ ਵਾਸੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮਹਿੰਦਰ ਸਿੰਘ ਕੇਪੀ, ਬੀਬੀ ਜਗੀਰ ਕੌਰ, ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਉਚੇਚੇ ਤੌਰ ਤੇ ਪਹੁੰਚੇ।ਇਸ ਮੌਕੇ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ਵਿਚ ਰਹਿੰਦਿਆਂ ਪੰਜਾਬ ਦੀ ਤਰੱਕੀ ਦੇ ਨਾਲ ਨਾਲ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਲੰਧਰ ਦੀ ਨੁਹਾਰ ਬਦਲਣ ਲਈ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਹੀ ਪੰਜਾਬੀਆਂ ਦੇ ਹਿਤ ਪਿਆਰੇ ਹਨ।
ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਮੁੱਖ ਦੋ ਧਿਰਾਂ ਵਿਚਕਾਰ ਲੜਾਈ ਹੈ।ਇਕ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਦੁਸਰੀਆਂ ਦਿੱਲੀ ਤੋਂ ਰਿਮੋਟ ਨਾਲ ਚੱਲਣ ਵਾਲੀਆਂ ਪਾਰਟੀਆਂ ਹਨ।ਇਸ ਮੌਕੇ ਬੀਬੀ ਜਗੀਰ ਕੌਰ ਤੇ ਜਥੇਦਾਰ ਮੰਨਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਰਵਿੰਦਰ ਸਿੰਘ ਸਵੀਟੀ, ਚਰਨਜੀਵ ਸਿੰਘ ਲਾਲੀ,ਅਵਤਾਰ ਸਿੰਘ ਘੁੰਮਣ, ਕੁਲਵਿੰਦਰ ਸਿੰਘ ਚੀਮਾ,ਸਤਿੰਦਰ ਸਿੰਘ ਪੀਤਾ, ਰਣਜੀਤ ਸਿੰਘ ਰਾਣਾ, ਠੇਕੇਦਾਰ ਕਰਤਾਰ ਸਿੰਘ ਬਿੱਲਾ, ਗਗਨਦੀਪ ਸਿੰਘ ਨਾਗੀ, ਬਲਵੰਤ ਸਿੰਘ ਗਿੱਲ, ਭਜਨ ਲਾਲ ਚੋਪੜਾ, ਹਰਪ੍ਰੀਤ ਸਿੰਘ ਚੌਹਾਨ, ਆਰਤੀ ਰਾਜਪੂਤ,ਪ੍ਰੋ ਸਤਨਾਮ ਕੌਰ,ਗੁਰਨਾਮ ਸਿੰਘ,ਜੇਪੀ ਸਿੰਘ, ਰੂਪ ਸਿੰਘ, ਪ੍ਰਮਿੰਦਰ ਸਿੰਘ ਸੈਣੀ, ਰਾਜਵਿੰਦਰ ਸਿੰਘ ਰਾਜਾ,ਰਾਮ ਚੰਦ, ਰਾਮ ਜੋਤ ਸਿੰਘ, ਸੰਦੀਪ ਸਿੰਘ ਬਲ, ਮਨਦੀਪ ਸਿੰਘ ਭਾਟੀਆ ਆਦਿ ਹਾਜ਼ਰ ਸਨ।

Share this content:

LEAVE A REPLY

Please enter your comment!
Please enter your name here