Thursday, September 19, 2024
Google search engine
HomeFeature Newsਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ 'ਚ ਨਾਮਧਾਰੀ...

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ‘ਚ ਨਾਮਧਾਰੀ ਸੰਗਤ ਵਲੋਂ ਭਰਵਾਂ ਇਕੱਠ

ਜਲੰਧਰ 15 ਮਈ ( ) ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਚ ਨਾਮਧਾਰੀ ਸੁਰਿੰਦਰ ਸਿੰਘ ਛਿੰਦਾ ਦੇ ਗ੍ਰਹਿ ਅਸ਼ੋਕ ਵਿਹਾਰ ਨੇੜੇ ਬਾਬਾ ਮੋਹਨ ਦਾਸ ਮੰਦਿਰ ਸਲੇਮਪੁਰ ਜਲੰਧਰ ਵਿਖੇ ਜਲੰਧਰ ਦੀ ਨਾਮਧਾਰੀ ਸੰਗਤ ਅਤੇ ਨਾਮਧਾਰੀ ਵਿਦਿਅਕ ਜੱਥਾ ਜਲੰਧਰ ਵਲੋਂ ਭਰਵਾਂ ਇਕੱਠ ਕੀਤਾ ਗਿਆ।ਇਸ ਮੌਕੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਤਿੰਦਰ ਸਿੰਘ ਪੀਤਾ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਦੇ ਇਸ ਇਕੱਠ ਚ ਪਹੁੰਚਣ ਤੇ ਉਨ੍ਹਾਂ ਨੂੰ ਨਾਮਧਾਰੀ ਸੰਗਤ ਵਲੋਂ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜੋ ਕਿ ਜਾਤਪਾਤ ਅਤੇ ਧਰਮਾਂ ਦੇ ਵੱਖਰੇਵਿਆਂ ਤੋਂ ਉਪਰ ਉਠ ਕੇ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਪੰਜਾਬ ਦੀ ਵਾਰਿਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦਿੱਲੀ ਤੋਂ ਰਿਮੋਟ ਨਾਲ ਚੱਲਣ ਵਾਲੀਆਂ ਪਾਰਟੀਆਂ ਤੋਂ ਵਿਸ਼ਵਾਸ ਉਠ ਚੁਕਿਆ ਹੈ।ਇਸ ਮੌਕੇ ਉਨ੍ਹਾਂ ਨਾਮਧਾਰੀ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਭਲੇ, ਤਰੱਕੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੌਕਾ ਦੇਣ ਤਾ ਨਾਮਧਾਰੀ ਸੰਗਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਸੂਬਾ ਜੁਗਿੰਦਰ ਸਿੰਘ ਨਾਮਧਾਰੀ ਸੰਗਤ ਜਲੰਧਰ,ਨਰਾਇਣ ਸਿੰਘ ਪ੍ਰਧਾਨ ਨਾਮਧਾਰੀ ਸੰਗਤ ਜਲੰਧਰ,ਰਾਮ ਸਿੰਘ ਮੀਤ ਪ੍ਰਧਾਨ ਨਾਮਧਾਰੀ ਸੰਗਤ ਜਲੰਧਰ, ਨਾਮਧਾਰੀ ਸੁਰਿੰਦਰ ਸਿੰਘ ਛਿੰਦਾ, ਜਗਪ੍ਰੀਤ ਸਿੰਘ ਰਿਸ਼ੀ ਸੇਵਾਦਾਰ ਨਾਮਧਾਰੀ ਵਿਦਿਅਕ ਜਥਾ ਜਲੰਧਰ, ਬਸੰਤ ਸਿੰਘ ਸੇਵਾਦਾਰ ਨਾਮਧਾਰੀ ਵਿਦਿਅਕ ਜਥਾ ਜਲੰਧਰ, ਨਾਮਧਾਰੀ ਸੁਰਿੰਦਰ ਸਿੰਘ ਛਿੰਦਾ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਪੱਪੂ, ਸੰਤੋਖ ਸਿੰਘ, ਰਾਗੀ ਬਲਬੀਰ ਸਿੰਘ, ਨਰਿੰਦਰ ਸਿੰਘ , ਗੁਰਨਾਮ ਸਿੰਘ,ਮੋਹਨ ਸਿੰਘ ,ਪਾਲਾ ਸਿੰਘ, ਗੁਰਪਾਲ ਸਿੰਘ, ਨਾਮਧਾਰੀ ਪਲਵਿੰਦਰ ਸਿੰਘ ਕੋਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ , ਅਮਰਜੀਤ ਸਿੰਘ ਗੁਰਨੇਕ ਸਿੰਘ ਵਿਰਦੀ ਸੀਨੀਅਰ ਪੱਤਰਕਾਰ ਪੰਜਾਬੀ ਟ੍ਰਿਬਿਊਨ ਰਵਿੰਦਰ ਸਿੰਘ ਠੇਕੇਦਾਰ , ਜਤਿੰਦਰ ਪਾਲ ਸਿੰਘ ਚਿੰਕਾ,ਸੰਤਾ ਸਿੰਘ,ਮੰਗਲ ਸਿੰਘ, ਤਰਲੋਕ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ, ਸਰਬਜੀਤ ਸਿੰਘ ਪਨੇਸਰ, ਚਰਨਜੀਵ ਸਿੰਘ ਲਾਲੀ, ਅਮਰਜੀਤ ਸਿੰਘ ਕਿਸ਼ਨਪੁਰਾ, ਸੁਰਜੀਤ ਸਿੰਘ ਨੀਲਾਮਹਿਲ,ਸਤਿੰਦਰ ਸਿੰਘ ਪੀਤਾ, ਅਵਤਾਰ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਗੋਪੀ ਰੰਧਾਵਾ,ਰਣਜੀਤ ਸਿੰਘ ਰਾਣਾ, ਸੁਰਿੰਦਰ ਸਿੰਘ ਐਸਟੀ, ਮੇਜ਼ਰ ਸਿੰਘ ਕਾਹਲੋ,ਪ੍ਰੋ ਸਤਨਾਮ ਕੌਰ,ਪਰਵਿੰਦਰ ਸਿੰਘ ਬਬਲੂ, ਗੁਰਜੀਤ ਸਿੰਘ ਮਰਵਾਹਾ, ਜਸਵਿੰਦਰ ਸਿੰਘ ਜੱਸਾ, ਕਰਨਬੀਰ ਸਿੰਘ ਸਾਬ, ਚਰਨਜੀਤ ਸਿੰਘ ਮਿੰਟਾ, ਅਮਰਪ੍ਰੀਤ ਸਿੰਘ ਪ੍ਰਿੰਸ, ਮਨਦੀਪ ਸਿੰਘ ਗੋਲਡੀ, ਕੁਲਵੰਤ ਸਿੰਘ ਕੰਤਾ, ਸੁਖਦੀਪ ਸਿੰਘ, ਸੁਖਬੀਰ ਸਿੰਘ ਮਾਣਕ, ਸੁਖਵੰਤ ਸਿੰਘ ਸੁੱਖਾ, ਸਤਨਾਮ ਸਿੰਘ ਵਿੱਕੀ, ਚਰਨਜੀਤ ਸਿੰਘ ਕਾਲਾ ਤੋਂ ਇਲਾਵਾ ਨਾਮਧਾਰੀ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ।

Share this content:

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments