ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਨੇ ਦਿੱਤਾ ਸੀ 1 ਮਹੀਨੇ ਦਾ ਸਮਾਂ ਸਰਕਾਰ ਕਰ ਰਹੀ ਹੈ ਅਣਦੇਖੀ – ਰੇਸ਼ਮ ਸਿੰਘ ਗਿੱਲ

- ਟਰਾਂਸਪੋਰਟ ਵਿਭਾਗ ਦੇ ਵਿੱਚ ਸਰਕਾਰੀ ਬੱਸਾਂ ਪਾਉਣ ਤੋਂ ਸਰਕਾਰ ਰਹੀ ਨਾਕਾਮ - ਸ਼ਮਸ਼ੇਰ ਸਿੰਘ ਢਿੱਲੋ - ਕੱਚੇ ਮੁਲਾਜਮਾ ਨੇ ਸੰਘਰਸ਼ ਦਾ ਕੀਤਾ ਐਲਾਨ- ਹਰਕੇਸ਼ ਕੁਮਾਰ ਵਿੱਕੀ

0
1128

punjab : ਅੱਜ ਮਿਤੀ 15/09/2024 ਨੂੰ ਪੰਜਾਬ ਰੋਡਵੇਜ਼ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੀ ਮੀਟਿੰਗ ਲੁਧਿਆਣਾ ਵਿਖੇ ਬੱਸ ਸਟੈਂਡ ਨੇੜੇ ਲੱਖੋਵਾਲ ਭਵਨ ਹੋਈ ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ,ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਮੀਟਿੰਗ ਵਿੱਚ ਬੋਲਦਿਆਂ ਕਿਹਾ ਕਿ ਪਿੱਛਲੇ ਸਮੇਂ 1 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਨਾਲ ਕਬਾਨਾ ਹੋਟਲ ਜਲੰਧਰ ਵਿਖੇ ਮੀਟਿੰਗ ਹੋਈ ਸੀ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ,ਘੱਟ ਤਨਖਾਹ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਸਬੰਧੀ,ਮੁਲਾਜ਼ਮਾਂ ਤੇ ਮਾਰੂ ਕੰਡੀਸ਼ਨਾ ਨੂੰ ਖਤਮ ਕਰਕੇ ਸਰਵਿਸ ਰੂਲ ਲਾਗੂ ਕਰਨ,ਠੇਕੇਦਾਰ ਬਾਹਰ ਕੱਢਣ,ਟਰਾਂਸਪੋਰਟ ਮਾਫੀਆ ਖਤਮ ਕਰਨ,ਕਿਲੋਮੀਟਰ ਬੱਸਾਂ ਬੰਦ ਕਰਨ,ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਆਦਿ ਮੰਗਾਂ ਦਾ ਹੱਲ ਕਰਨ ਲਈ ਕਮੇਟੀ ਗਠਿਤ ਕੀਤੀ ਗਈ ਜਿਸ ਵਿੱਚ ਜਥੇਬੰਦੀ ਦੇ 2 ਆਗੂ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਸੀ 25/11 ਯੂਨੀਅਨ ਵੱਲੋਂ ਆਪਣੇ ਸਾਰੇ ਪੱਖ ਉਸ ਕਮੇਟੀ ਵਿੱਚ ਰੱਖ ਗਏ ਸੀ 2 ਅਦਾਰਿਆਂ ਦੇ ਡਾਇਰੈਕਟਰਾ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਬਣਾ ਕੇ ਟਰਾਂਸਪੋਰਟ ਮੰਤਰੀ ਸਾਹਿਬ ਭੇਜ ਦਿੱਤੀ ਹੈ ਪ੍ਰੰਤੂ ਸਰਕਾਰ ਦਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਦੀ ਪਾਲਸੀ ਨੂੰ ਲੰਮਕਾ ਕੇ ਟਾਇਮ ਟਪਾਉਣ ਚਹੁੰਦੀ ਹੈ । ਜਦੋਂ ਕਿ ਮੁੱਖ ਮੰਤਰੀ ਪੰਜਾਬ ਨੇ 1 ਮਹੀਨੇ ਦਾ ਸਮਾਂ ਦਿੱਤਾ ਸੀ ।

       ਸੂਬਾ ਸੈਕਟਰੀ ਸ਼ਮਸ਼ੇਰ ਸਿੰਘ,ਜੁਆਇੰਟ ਸਕੱਤਰ ਜਗਤਾਰ ਸਿੰਘ,ਸੀ.ਮੀਤ ਪ੍ਰਧਾਨ ਬਲਵਿੰਦਰ ਸਿੰਘ ਰਾਠ ਨੇ ਬੋਲਦਿਆਂ ਕਿਹਾ ਕਿ ਜਦੋਂ ਦੀ ਆਮ ਆਦਮੀ ਦੀ ਸਰਕਾਰ ਪੰਜਾਬ ਦੇ ਵਿੱਚ ਬਣੀ ਹੈ ਉਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿੱਲਕੁਲ ਵੀ ਨਵੀਆਂ ਬੱਸਾਂ ਨਹੀਂ ਪਾਇਆ ਗਈਆ ਜਿਸ ਦੇ ਨਾਲ ਪੰਜਾਬ ਦੀ ਪਬਲਿਕ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਹੇ ਹੈ ਜਿਸ ਦੇ ਨਾਲ ਆਮ ਪਬਲਿਕ ਸਰਕਾਰੀ ਬੱਸਾਂ ਵਿੱਚ ਭਰੀਆ ਰਹਿੰਦੀਆਂ ਹਨ ਅਤੇ ਹਾਦਸੇ ਵਾਪਰ ਰਹੇ ਨੇ ਜਿਹਨਾਂ ਦਾ ਖਮਿਆਜ਼ਾ ਡਰਾਇਵਰ-ਕੰਡਕਟਰਾ ਨੂੰ ਭੁਗਤਾਨ ਪੈ ਰਿਹਾ ਹੈ ਉਲਟ ਮਨੇਜਮੈਂਟ ਅਤੇ ਸਰਕਾਰ  ਕਿਲੋਮੀਟਰ ਸਕੀਮ ਬੱਸਾਂ ਪਾ ਕੇ ਵਿਭਾਗ ਦਾ ਨਿੱਜੀਕਰਨ ਕਰਨ ਵੱਲ ਜਾ ਰਹੀ ਹੈ ਤੇ ਵਿਭਾਗ ਨੂੰ ਖਤਮ ਕਰਨ ਵਾਲੇ ਪਾਸੇ ਨੂੰ ਸਰਕਾਰ ਚੱਲ ਰਹੀ ਹੈ ਪੀ.ਆਰ.ਟੀ.ਸੀ ਦੇ ਚੇਅਰਮੈਨ  ਵਲੋ ਮੋਟੀ ਕਮਿਸ਼ਨ ਦੇ ਚੱਕਰ ਵਿੱਚ ਕਿਲੋਮੀਟਰ ਸਕੀਮ ਬੱਸਾਂ ਪਾਉਣ ਦੇ ਲਈ ਉਤਾਵਲਾ ਹੋਇਆ ਹੈ ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਨੂੰ ਖਤਮ ਕਰਨ ਦੇ ਲਈ ਮਿੰਨੀ ਬੱਸਾਂ ਦੇ ਮਾਲਕਾਂ ਨੂੰ ਫਾਇਦਾ ਦੇਣ ਦੇ ਲਈ ਸਰਕਾਰ ਵੱਲੋਂ ਕਿਲੋਮੀਟਰ ਦੇ ਵਿੱਚ ਵਾਧਾ ਕੀਤਾ ਗਿਆ ਜ਼ੋ ਕਿ ਸਰਕਾਰੀ ਵਿਭਾਗ ਲਈ ਕਾਫੀ ਮਾਰੂ ਹੈ    ਪਨਬਸ / ਪੀ.ਆਰ.ਟੀ.ਸੀ ਵਿਭਾਗਾਂ ਦੀ ਮਨੇਜਮੈਂਟ ਵੱਲੋਂ ਲਗਭਗ 2 ਸਾਲਾ ਦਾ ਸਮਾਂ ਬੀਤਣ ਦੇ ਬਾਵਜੂਦ ਵੀ 5% ਦਾ ਏਰੀਅਲ ਨਹੀਂ ਪਾਇਆ ਗਿਆ ਜੇਕਰ ਮਨੇਜਮੈਂਟ ਨੇ ਸਮੂਹ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਸਬੰਧੀ ਜਲਦੀ ਫੈਸਲਾ ਨਾ ਕੀਤਾ ਗਿਆ ਅਤੇ ਘੱਟ ਤਨਖਾਹ ਵਿੱਚ ਇਕਸਾਰਤਾ ਕਰਨ ਸਬੰਧੀ,ਮਾਰੂ ਕੰਡੀਸ਼ਨਾ ਨੂੰ ਰੱਦ ਕਰਨ ਸਰਵਿਸ ਰੂਲ ਲਾਗੂ ਕਰਨ,ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ ਸਬੰਧੀ ਕੋਈ ਫੈਸਲਾ ਨਹੀ ਕੀਤਾ ਜਾ ਰਿਹਾ ਜਿਸ ਕਾਰਨ ਮਜਬੂਰਨ ਯੂਨੀਅਨ ਵਲੋ ਸੰਘਰਸ਼ ਉਲੀਕਿਆ ਗਿਆ ਹੈ ਜਿਸ ਵਿੱਚ ਸਮੂਹ ਸੂਬਾ ਆਗੂ ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਪੰਨੂ , ਜਲੌਰ ਸਿੰਘ, ਰੋਹੀ ਰਾਮ , ਜੋਧ ਸਿੰਘ , ਕੁਲਵੰਤ ਸਿੰਘ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਰਾਠ , ਰਣਜੀਤ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਦਿ ਆਗੂ ਮੀਟਿੰਗ ਦੇ ਵਿੱਚ ਸ਼ਾਮਲ ਹੋਏ ਸਹਿਮਤੀ ਮੁਤਾਬਿਕ ਜਥੇਬੰਦੀ ਵੱਲੋਂ ਸੰਘਰਸ਼ ਉਲੀਕਿਆ ਗਿਆ ਕਿ ਮਿਤੀ 19 ਸਤੰਬਰ ਨੂੰ ਗੇਟ ਰੈਲੀ, 25 ਸਤੰਬਰ ਨੂੰ ਪ੍ਰੈਸ ਕਾਨਫਰੰਸ ਚੰਡੀਗੜ੍ਹ, 8 ਅਕਤੂਬਰ ਨੂੰ ਜਲੰਧਰ ਕੰਨਵੈਨਸ਼ਨ 15 ਅਕਤੂਬਰ ਨੂੰ ਬੱਸ ਸਟੈਂਡ ਬੰਦ ਕੀਤੇ ਜਾਣਗੇ , 18 ਅਕਤੂਬਰ ਨੂੰ ਗੇਟ ਰੈਲੀਆਂ ਕਰਕੇ 21 ਅਕਤੂਬਰ  ਤੋਂ ਪੂਰਨ ਤੌਰ ਤੇ ਚੱਕਾ ਜਾਮ ਕੀਤਾ ਜਾਵੇਗਾ ਅਤੇ 22 ਅਕਤੂਬਰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਜੇਕਰ ਫੇਰ ਵੀ ਹੱਲ ਨਾ ਕੀਤਾ ਗਿਆ ਤਾ ਹੜਤਾਲ ਅਣ ਮਿੱਥੇ ਸਮੇਂ ਵਾਸਤੇ ਵੀ ਕੀਤੀ ਜਾਵੇਗੀ ਜਿਸ ਦੀ ਜ਼ਿਮੇਵਾਰੀ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ ਇਸ ਸਮੇਂ ਦੌਰਾਨ ਕੋਈ ਵੀ ਜ਼ਿਮਨੀ ਚੌਣ ਆਉਂਦੀ ਹੈ ਤਾਂ ਯੂਨੀਅਨ ਵਲੋ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ

Share this content:

LEAVE A REPLY

Please enter your comment!
Please enter your name here