jalandhar: ਮਿਤੀ 01/04/2025 ਨੂੰ ਪੰਜਾਬ ਰੋਡਵੇਜ/ਪਨਬੱਸ/ਪੀ. ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ 25/11 ਦੀ ਸੂਬਾ ਪੱਧਰੀ ਬੈਠਕ ਜਲੰਧਰ ਵਿਖੇ ਹੋਈ ਜਿਸ ਵਿੱਚ ਆਲ ਇੰਡੀਆ ਫੈਡਰੇਸ਼ਨ ਸੀਟੂ ਦੇ ਸੂਬਾ ਪ੍ਰਧਾਨ ਮਹਾ ਸਿੰਘ ਰੋੜੀ ਅਤੇ ਜਰਨਲ ਸਕੱਤਰ ਚੰਦਰ ਸ਼ੇਖਰ ਵੀ ਹਾਜ਼ਿਰ ਹੋਏ ਅਤੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੂਜੀਆਂ ਸਰਕਾਰਾਂ ਵਾਂਗ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਾਰ-ਵਾਰ ਮੀਟਿੰਗਾ ਵਿੱਚ ਮੰਗਾਂ ਨੂੰ ਮੰਨ ਕੇ ਲਾਗੂ ਨਾ ਕਰਕੇ ਕੱਚੇ ਮੁਲਾਜ਼ਮਾਂ ਨੂੰ ਵਾਰ-ਵਾਰ ਸੰਘਰਸ਼ ਕਰਨ ਦੇ ਲਈ ਮਜਬੂਰ ਕਰ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਵਲੋ 1 ਜੁਲਾਈ ਨੂੰ ਜੰਥੇਬੰਦੀ ਨਾਲ ਜਲੰਧਰ ਵਿੱਚ ਮੀਟਿੰਗ ਕੀਤੀ ਸੀ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਨੇ ਸਾਰੀਆਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਟਰਾਂਸਪੋਰਟ ਦੀ ਵੱਖਰੀ ਪਾਲਸੀ ਦੇ ਤਹਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਸਨ। ਜਿਹਨਾਂ ਸਦਕਾਂ ਜੰਥੇਬੰਦੀ ਦੇ ਆਗੂ ਸਮੇਤ ਸਰਕਾਰ ਵੱਲੋਂ ਕਮੇਟੀ ਗਠਿਤ ਕੀਤੀ ਗਈ ਸੀ ਪ੍ਰੰਤੂ ਮਨੇਜਮੈਂਟ ਦੇ ਆਧਿਕਾਰੀ ਦੀ ਨੀਤੀ ਵਿੱਚ ਫਰਕ ਹੈ ਜਾਂ ਫਿਰ ਸਰਕਾਰ ਮੰਗਾਂ ਦਾ ਹੱਲ ਨਹੀਂ ਕਰਨਾ ਚਹੁੰਦੀ ਲਗਭਗ 9 ਮਹੀਨੇ ਬੀਤ ਚੁੱਕੇ ਹਨ ਮਨੇਜਮੈਂਟ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਤੇ ਇੱਕ ਵੀ ਸ਼ਬਦ ਨਹੀਂ ਲਿਖਿਆ ਸਿਰਫ ਮੀਟਿੰਗ ਵਿੱਚ ਗੱਲ ਨਾਲ ਸਮਾਂ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਜਾਣ ਬੁੱਝ ਕੇ ਮੰਗਾਂ ਉਲਝਾਇਆ ਜਾਦਾ ਹੈ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਵਿੱਚਕਾਰ ਹੀ ਲੰਮਕਦੀਆ ਛੱਡਿਆ ਜਾਂ ਰਿਹਾ ਹੈ ਹਰ ਵਾਰ ਮੀਟਿੰਗ ਵਿੱਚ ਇਸ ਤਰ੍ਹਾਂ ਹੀ ਹੁੰਦਾ ਹੈ ਜਿਸ ਦੇ ਕਾਰਨ ਮੁਲਾਜ਼ਮਾਂ ਦੇ ਵਿੱਚ ਰੋਸ ਹੋਰ ਵੱਧ ਰਿਹਾ ਹੈ ਜਿਸ ਕਾਰਨ ਜੰਥੇਬੰਦੀ ਵੱਲੋਂ ਵਾਰ-ਵਾਰ ਸੰਘਰਸ਼ ਉਲੀਕੇ ਜਾਂਦੇ ਹਨ ਅਤੇ ਭਰੋਸਾ ਮਿਲਣ ਤੇ ਸੰਘਰਸ਼ ਨੂੰ ਪੋਸਟਪੌਨ ਕੀਤਾ ਜਾਂਦਾ ਹੈ। ਪ੍ਰੰਤੂ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਜੰਥੇਬੰਦੀ ਨੂੰ ਤਿੱਖਾ ਸੰਘਰਸ਼ ਪਵੇਗਾ।
ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾ ਪੰਜਾਬ ਨੂੰ ਬਚਾਉਣ ਦੀ ਗੱਲ ਕਹੀ ਸੀ ਅਤੇ ਬਦਲਾਵ ਲਿਆਉਣ ਦੀ ਗੱਲ ਕਹੀ ਸੀ ਵਿਭਾਗਾ ਵਿੱਚ ਕੰਮ ਕਰ ਰਹੇ ਕੱਚੇ ਮੁਲਾਜਮਾ ਨੂੰ ਪੱਕਾ ਤਾਂ ਕੀ ਕਰਨਾ ਸੀ ਸਗੋ ਸਰਕਾਰੀ ਵਿਭਾਗ ਦਾ ਨਿੱਜੀਕਰਨ ਕਰਨਾ ਸ਼ੁਰੂ ਕਰ ਦਿੱਤਾ ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ ਵਿੱਚ ਵਿਭਾਗ ਵਿੱਚ ਬੱਸਾ ਪਾਉਣ ਦੀ ਜਗ੍ਹਾ ਕਿਲੋਮੀਟਰ ਸਕੀਮ ਤਹਿਤ ਬੱਸਾ ਪਾਕੇ ਆਪਣੇ ਚਹੇਤਿਆ ਨੂੰ ਖੁਸ਼ ਕਰਨ ਅਤੇ ਨਿੱਜੀ ਕੰਪਨੀਆਂ ਫਾਇਦਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇੱਕ ਕਿਲੋਮੀਟਰ ਬੱਸ 5 ਸਾਲਾਂ ਵਿੱਚ ਕਰੀਬ ਇੱਕ ਕਰੋੜ ਰੁਪਏ ਲੈ ਜਾਂਦੀ ਹੈ ਇਸ ਨਾਲ ਬਹੁਤ ਹੀ ਘਾਟੇਵੰਦ ਸੌਉਦਾਂ ਹੈ ਜੋ ਪਿਛਲੀਆ ਸਰਕਾਰਾ ਸਮੇ ਕਿਲੋਮੀਟਰ ਸਕੀਮ ਤਹਿਤ ਬੱਸ ਭਵਿੱਖ ਵਿੱਚ ਨਾ ਪਾਉਣ ਵਰਗੇ ਫੈਸਲੇ ਕਰ ਚੁੱਕੇ ਹਨ
ਯੂਨੀਅਨ ਵਲੋ ਚਿੰਤਾਵਨੀ ਦਿੱਤੀ ਗਈ ਕਿ ਜੇਕਰ ਜਥੇਬੰਦੀ ਦੀ ਸਮੁੱਚੀਆ ਮੰਗਾ ਵੱਲ ਧਿਆਨ ਨਹੀ ਦਿੱਤਾ ਗਿਆ ਤਾ 3 ਅਪ੍ਰੈਲ ਨੂੰ ਪੰਜਾਬ ਦੇ ਸਮੂਹ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਜਿਸ ਵਿੱਚ ਕੱਚੇ ਮੁਲਾਜ਼ਮਾਂ ਲਈ ਕੁੱਝ ਨਹੀਂ ਰੱਖਿਆ ਗਿਆ ਅਤੇ ਬੇਰੋਜ਼ਗਾਰਾਂ ਲਈ ਕੋਈ ਬਜਟ ਨਹੀਂ ਰੱਖਿਆ ਗਿਆ ਇਸ ਬਜਟ ਨਾਲ ਪੰਜਾਬ ਦੀ ਕਰਜ਼ੇ ਦੀ ਪੰਡ ਹੋਰ ਭਾਰੀ ਹੋਵੇਗੀ ਮੁਲਾਜ਼ਮਾਂ,ਬੇਰੋਜ਼ਗਾਰ,ਕਿਸਾਨ ਅਤੇ ਪੰਜਾਬ ਮਾਰੂ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਜੇਕਰ ਸਰਕਾਰ ਨੇ ਫੇਰ ਵੀ ਹੱਲ ਨਾ ਕੱਢਿਆ ਤਾਂ 7-8-9 ਅਪ੍ਰੈਲ ਨੂੰ ਪੂਰੇ ਪੰਜਾਬ ਅੰਦਰ ਬੱਸਾਂ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਤੇ ਧਰਨੇ-ਪ੍ਰਦਰਸ਼ਨ ਕਰਨ ਲਈ ਮੁਹਾਲੀ ਬੱਸ ਸਟੈਂਡ ਵਿਖੇ ਪੰਜਾਬ ਦੀ ਸਮੂਹ ਭਰਾਤਰੀ ਜਥੇਬੰਦੀਆ ਸਮੇਤ ਪ੍ਰੋਗਰਾਮ ਕੀਤੇ ਜਾਣਗੇ ਜਿਸਦੀ ਜਿੰਮੇਦਾਰ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੀ ਹੋਵੇਗੀ ਇਸ ਮੋਕੇ ਸੀ ਮੀਤ ਪ੍ਧਾਨ ਹਰਕੇਸ਼ ਕੁਮਾਰ, ਗੁਰਪ੍ਰੀਤ ਸਿੰਘ ਪੰਨੂ, ਚੈਅਰਮੈਨ ਬਲਵਿੰਦਰ ਸਿੰਘ ਰਾਠ, ਜੁਆਇੰਟ ਸਕੱਤਰ ਜਗਤਾਰ ਸਿੰਘ, ਜੋਧ ਸਿੰਘ, ਜਲੋਰ ਸਿੰਘ,ਬਲਜਿੰਦਰ ਸਿੰਘ ਬਰਾੜ, ਉਡੀਕ ਚੰਦ, ਜਗਦੀਪ ਸਿੰਘ,ਬਲਜੀਤ ਸਿੰਘ,ਚਾਨਣ ਸਿੰਘ, ਰਮਿੰਦਰ ਸਿੰਘ ਸ਼ਾਮਿਲ ਸਨ ਸਮੂੰਹ ਆਗੂਆਂ ਵਲੋਂ ਸੰਘਰਸ਼ਾਂ ਨੂੰ ਹਮਾਇਤ ਦੇਣ ਵਾਲੀਆਂ ਜੱਥੇਬੰਦੀਆਂ ਦਾ ਸਵਾਗਤ ਕੀਤਾ ਗਿਆ ਅਤੇ ਸੰਘਰਸ਼ਾਂ ਵਿੱਚ ਕੱਠੇ ਹੋਣ ਦੀ ਅਪੀਲ ਕੀਤੀ ਗਈ
Share this content: