ਜਲੰਧਰ 01 ਜੁਲਾਈ
ਆਦਮਪੁਰ ਫਲਾਈਓਵਰ ਦਾ ਕੰਮ ਜੋ ਪਿਛਲੇ 6 ਸਾਲਾਂ ਤੋਂ ਰੁਕਿਆ ਹੋਇਆ ਸੀ। ਇਸ ਸਬੰਧੀ ਆਦਮਪੁਰ ਹਲਕੇ ਦੇ ਇੰਚਾਰਜ ਅਤੇ ਪੰਜਾਬ ਸਟੇਟ ਐਗਰੀਕਲਚਰ ਡਿਪਾਰਟਮੈੰਟ ਬੈੰਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ, ਜਲੰਧਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਇਸ ਨਾਲ ਸਬੰਧਤ ਕਈ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਕਿਹਾ ਕਿ ਇਸਦਾ ਮਕਸਦ ਆਦਮਪੁਰ ਫਲਾਈਓਵਰ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਰਾਜਨੀਤਿਕ ਕਾਰਨਾਂ ਕਰਕੇ ਪੁਲ ਦਾ ਕੰਮ ਰੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਠੇਕੇਦਾਰ ਆਪਣਾ ਕੰਮ ਛੱਡ ਕੇ ਚਲਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸਨੂੰ ਪੂਰਾ ਕਰਨ ਦੀ ਪਹਿਲ ਕੀਤੀ। ਪਾਰਟੀ ਵੱਲੋਂ ਕੇਂਦਰ ਸਰਕਾਰ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਸੀ ਜਿਸ ਵਿੱਚ ਬੇਨਤੀ ਕੀਤੀ ਗਈ ਸੀ ਕਿ ਆਦਮਪੁਰ ਫਲਾਈਓਵਰ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪਹਿਲਾਂ ਇਸ ਸਬੰਧੀ ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨਾਲ ਮੀਟਿੰਗ ਕੀਤੀ ਗਈ, ਜਿਸ ਤੋਂ ਬਾਅਦ ਅੱਜ ਐਸਡੀਐਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਲ ਹੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।
ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਟੈਂਡਰ ਪ੍ਰਕਿਰਿਆ ਜਲਦੀ ਹੈ ਸ਼ੁਰੂ ਹੋਏਗਾ ਐਸਟੀਮੇਸ਼ਨ ਅਤੇ ਟੈੰਡਰਿੰਗ ਪ੍ਰੋਸੇਸ ਸ਼ੁਰੂ ਹੋ ਜਾਵੇਗਾ। ਪੁਲ ਦੀ ਉਸਾਰੀ ਨਾ ਹੋਣ ਕਾਰਨ ਨਾ ਸਿਰਫ਼ ਪੰਜਾਬ ਦੇ ਲੋਕਾਂ ਨੂੰ ਸਗੋਂ ਪੰਜਾਬ ਆਉਣ ਵਾਲੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਸਥਾਨ ਰਾਹੀਂ ਹੀ ਧਾਰਮਿਕ ਯਾਤਰਾਵਾਂ ‘ਤੇ ਜਾਂਦੇ ਹਨ। ਇਸ ਤੋਂ ਇਲਾਵਾ, ਇਹ ਸੜਕ ਹਿਮਾਚਲ ਨੂੰ ਵੀ ਜੋੜਦੀ ਹੈ।
ਟੀਨੂੰ ਨੇ ਕਿਹਾ ਕਿ ਫਲਾਈਓਵਰ ਬਣਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਆਦਮਪੁਰ ਵਿੱਚ ਏਅਰ ਫੋਰਸ ਬੇਸ ਕੈਂਪ ਹੈ। ਇਸ ਲਈ, ਇਸਦੀ ਜ਼ਰੂਰਤ ਨੂੰ ਦੇਖਦੇ ਹੋਏ, ਜਲਦੀ ਹੀ ਕੇਂਦਰ ਸਰਕਾਰ ਨਾਲ ਵੀ ਇੱਕ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਆਦਮਪੁਰ ਵਿੱਚ ਇੱਕ ਹਵਾਈ ਅੱਡਾ ਵੀ ਹੈ। ਇਸ ਲਈ, ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ ਇਸਨੂੰ ਪੂਰਾ ਕਰਨ ਦਾ ਕੰਮ ਆਪਣੇ ਹੱਥ ਵਿੱਚ ਲਿਆ ਹੈ।
ਉਨ੍ਹਾਂ ਕਿਹਾ ਕਿ ਜਲਦੀ ਹੀ ਆਦਮਪੁਰ ਫਲਾਈਓਵਰ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਜਾਵੇਗਾ ਅਤੇ ਲੋਕਾੰ ਦੇ ਹਵਾਲੇ ਕੀਤਾ ਜਾਵੇਗਾ।
Share this content: