ਜਲੰਧਰ-
ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉੱਨਾਂ ਖਿਲਾਫ ਪਾਈ ਗਈ ਚੋਣ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।ਚਰਨਜੀਤ ਸਿੰਘ ਚੰਨੀ ਨੇ ਹਾਈਕੋਰਟ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਚਾਈ ਤੇ ਇਮਾਨਦਾਰੀ ਦੀ ਜਿੱਤ ਹੈ।ਚਰਨਜੀਤ ਸਿੰਘ ਚੰਨੀ ਦੇ ਵਕੀਲ ਐਡਵੋਕੇਟ ਵਿਪਨ ਘਈ ਨੇ ਦੱਸਿਆ ਕਿ ਗੋਰਵ ਲੁਥਰਾ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਲੋਕ ਸਭਾ ਚੋਣ ਨੂੰ ਚੁਣੌਤੀ ਦਿੰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਤੇ ਇਸ ਚੋਣ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਇਹ ਪਟੀਸ਼ਨ ਰੱਦ ਕਰ ਦਿਤੀ ਹੈ।ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਮੇਂ ਸਮੇਂ ਤੇ ਉੱਨਾਂ ਦੇ ਰਾਜਨੀਤਕ ਕੈਰੀਅਰ ਤੇ ਸਵਾਲ ਖੜਨ ਵਾਲੇ ਲੋਕਾਂ ਨੂੰ ਆਪ ਹੀ ਜਵਾਬ ਮਿਲਦੇ ਰਹੇ ਹਨ ਤੇ ਹੁਣ ਵੀ ਮਾਣਯੋਗ ਹਾਈ ਕੋਰਟ ਨੇ ਗੋਰਵ ਲੁਥਰਾ ਵੱਲੋਂ ਪਾਈ ਚੋਣ ਪਟੀਸ਼ਨ ਨੂੰ ਰੱਦ ਕਰਕੇ ਉਨਾ ਖਿਲਾਫ਼ ਕੋਝੀਆਂ ਚਾਲਾਂ ਚੱਲਣ ਵਾਲਿਆਂ ਨੂੰ ਜਵਾਬ ਦਿੱਤਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਕਨੂੰਨ ਤੇ ਉੱਨਾਂ ਨੂੰ ਪੂਰਨ ਭਰੋਸਾ ਹੈ ਤੇ ਨਿਆਇਕ ਪ੍ਰਣਾਲੀ ਨੇ ਉੱਨਾਂ ਦੇ ਹੱਕ ਵਿੱਚ ਫ਼ੈਸਲਾ ਦੇ ਕੇ ਇਹ ਭਰੋਸਾ ਹੋਰ ਕਾਯਿਮ ਕੀਤਾ ਹੈ।ਉੱਨਾਂ ਕਿਹਾ ਕਿ ਇਹ ਜਿੱਤ ਉੱਨਾਂ ਦੀ ਜਿੱਤ ਨਹੀ ਹੈ ਬਲਕਿ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਦੀ ਜਿੱਤ ਹੈ ਜਿਨਾਂ ਨੇ ਭਾਰੀ ਬਹੁਮਤ ਨਾਲ ਉਨਾਂ ਨੂੰ ਜਿਤਾ ਕੇ ਲੋਕ ਸਭਾ ਭੇਜਿਆ ਹੈ।ਚੰਨੀ ਨੇ ਕਿਹਾ ਕਿ ਉਹ ਜਲੰਧਰ ਲੋਕ ਸਭਾ ਹਲਕੇ ਸਮੇਤ ਪੰਜਾਬ ਦੇ ਲੋਕਾਂ ਦੀ ਅਵਾਜ਼ ਲੋਕ ਸਭਾ ਵਿੱਚ ਚੁੱਕ ਕੇ ਆਪਣਾ ਫਰਜ਼ ਨਿਭਾ ਰਹੇ ਹਨ ਤੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਲਈ ਇਮਾਨਦਾਰੀ ਤੇ ਨੇਕਨੀਤੀ ਨਾਲ ਕੰਮ ਕਰਦੇ ਰਹਿਣਗੇ।
Share this content: