Jalandhar : ਅੱਜ ਮਿਤੀ 15-5-2026 ਨੂੰ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋ ਸੂਬਾ ਭਰ ਵਿੱਚ 27 ਡਿਪੂਆ ਵਲੋ ਗੇਟ ਰੈਲੀਆਂ ਕੀਤੀਆਂ ਗਈਆ ਫਿਰੋਜ਼ਪੁਰ ਡਿਪੂ ਦੇ ਗੇਟ ਤੇ ਬੋਲਦਿਆ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਸਰਕਾਰੀ ਬੱਸਾਂ ਪਾਉਣ ਵਿੱਚ ਚਾਰ ਸਾਲਾਂ ਤੋਂ ਫੇਲ੍ਹ ਸਰਕਾਰ ਹੁਣ ਵਿਭਾਗ ਵਿੱਚ ਕਿਲੋਮੀਟਰ ਸਕੀਮ ਪ੍ਰਾਈਵੇਟ ਮਾਲਕਾਂ ਦੀਆ ਬੱਸਾਂ ਪਾ ਕੇ ਨਿੱਜੀਕਰਨ ਕਰਨ ਵੱਲ ਤੁਰੀ ਹੈ ਪਿਛਲੇ 4 ਸਾਲਾਂ ਦੋਰਾਨ 4-500 ਸਰਕਾਰੀ ਬੱਸਾਂ ਕੰਡਮ ਹੋ ਚੁੱਕੀ ਹੈ ਬੱਸਾਂ ਤਾਂ ਕੀ ਪਾਉਣੀਆਂ ਪਹਿਲੀਆਂ ਬੱਸਾਂ ਦੇ ਟਾਇਰ ਸਪੇਅਰਪਾਰਟ ਤੱਕ ਨਹੀਂ ਆ ਰਿਹਾ ਦੂਸਰੇ ਪਾਸੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਪਿਛਲੇ ਦਿਨੀ 28 ਨਵੰਬਰ 2025 ਵਿੱਚ ਕੱਚੇ ਮੁਲਾਜ਼ਮਾਂ ਉੱਪਰ 307 ਦੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ ਉਹਨਾਂ ਨੂੰ ਰਿਹਾਅ ਕਰਨ ਜਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰ ਵਿਚੋਲੀਏ ਬਾਹਰ ਕੱਢਣ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ ਦੀ ਬਜਾਏ ਹੁਣ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਸਪੈਸ਼ਲ ਕਾਂਡਰ ਪੋਲਿਸੀ 2023 ਲਾਗੂ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਜਿਸ ਵਿੱਚ ਜਥੇਬੰਦੀ ਦਾ ਨਾਮ ਦਰਜ਼ ਕਰਕੇ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਮੌਕੇ ਜਥੇਬੰਦੀ ਵੱਲੋਂ ਪੰਜਾਬ ਰੋਡਵੇਜ਼ ਪਨਬਸ ਅਤੇ ਪੀ ਆਰ ਟੀ ਸੀ ਦੇ ਸਮੂੰਹ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਹੈਡ ਆਫਿਸ ਵਲੋਂ ਜਾਰੀ ਕੀਤੇ ਗਏ ਸਪੈਸ਼ਲ ਕਾਡਰ ਪਾਲਸੀ 16-5-2023 ਦੇ ਪੱਤਰ ਦੀਆਂ ਕਾਪੀਆਂ ਜਿਹੜੀ ਵਿਭਾਗ ਵਲੋਂ ਕੱਲ ਯੂਨੀਅਨ ਦਾ ਨਾਮ ਐਂਡ ਕਰਕੇ ਕੱਢੀ ਗਈ ਦੀਆਂ ਕਾਪੀਆਂ ਸਾੜੀਆਂ ਗਈਆ ਆਪਣੀਆਂ ਮੰਗਾਂ ਪ੍ਰਤੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ ਇਸ ਸਥਿਤੀ ਵਿੱਚ ਸੂਬਾ ਕਮੇਟੀ ਵਲੋਂ ਆਪਣੀ ਮੀਟਿੰਗ 17 ਮਈ ਨੂੰ ਲੁਧਿਆਣੇ ਵਿਖੇ ਰੱਖੀ ਗਈ ਹੈ ਅਤੇ ਟਰਾਂਸਪੋਰਟ ਵਿਭਾਗ ਦੀਆਂ ਦੂਸਰੀਆਂ ਜੱਥੇਬੰਦੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ ਇਸ ਮੀਟਿੰਗ ਵਿੱਚ ਅਗਲੇ ਸੰਘਰਸ਼ਾਂ ਪ੍ਰਤੀ ਰਣਨੀਤੀ ਤਿਆਰ ਕੀਤੀ ਜਾਵੇ
ਜਨਰਲ ਸਕੱਤਰ ਮੁੱਖਪਾਲ ਸਿੰਘ,ਸੀ.ਮੀਤ ਪ੍ਰਧਾਨ ਨਿਸ਼ਾਨ ਸਿੰਘ,ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ,ਗੋਰਵ,ਹਰਜੀਤ ਸਿੰਘ, ਰਮਨਦੀਪ ਸਿੰਘ ਸਹਾ ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ, ਸੁਖਦੇਵ ਸਿੰਘ ਕੈਸ਼ੀਅਰ ਅਜੈ ਕੁਮਾਰ ਨੇ ਦੱਸਿਆ ਕਿ ਸਾਡੀ ਮੰਗਾ ਸਬੰਧੀ ਜਿਵੇਂ ਪਹਿਲ ਦੇ ਅਧਾਰ ਤੇ ਜੇਲ੍ਹ ਵਾਲੇ ਸਾਥੀਆ ਨੂੰ ਰਿਹਾਅ ਕਰਾਉਣ ਅਤੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਕਿਲੋਮੀਟਰ ਸਕੀਮ ਦੀ ਬੱਸਾਂ ਬੰਦ ਕਰਾਉਣ ਅਤੇ ਵਿਭਾਗ ਦੀ ਆਪਣੀ 10 ਹਜ਼ਾਰ ਬੱਸਾਂ ਕਰੋ,ਤਨਖਾਹ ਵਿੱਚ ਇਕਸਾਰਤਾ ਕਰੋ,ਬੱਸਾਂ ਦੇ ਸਪੇਅਰ ਪਾਰਟ ਨੂੰ ਪੂਰਾ ਕਰਨਾ ਅਤੇ ਹੋਰ ਮੰਗਾ ਸਬੰਧੀ ਜੋ 15 ਮਈ ਦੀ ਜਥੇਬੰਦੀ ਨਾਲ਼ ਮੀਟਿੰਗ ਹੋਣੀ ਸੀ ਹੁਣ ਇਹ ਮੀਟਿੰਗ ਟਰਾਂਸਪੋਰਟ ਮੰਤਰੀ ਵੱਲੋਂ 18 ਤਰੀਕ ਨੂੰ ਕਰਨ ਲਈ ਸਮਾਂ ਮੰਗਿਆ ਗਿਆ ਹੈ ਕਿਉਂਕਿ ਮੰਗਾਂ ਦਾ ਹੱਲ ਕੱਢ ਕੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜੇਕਰ 18 ਮਈ ਨੂੰ ਮੀਟਿੰਗ ਕਰਕੇ ਕੋਈ ਠੋਸ ਹੱਲ ਨਹੀਂ ਕੱਢਿਆ ਜਾਂਦਾ ਤਾਂ ਤਰੁੰਤ ਹੜਤਾਲ ਸ਼ੁਰੂ ਕੀਤੀ ਜਾਵੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਪੰਜਾਬ ਦੀ ਹੋਵੇਗੀ ।
Share this content:


