SIR : ਡ੍ਰਾਫ਼ਟ ਵੋਟਰ ਸੂਚੀ ‘ਚ ਦਰਜ ਵੇਰਵਿਆਂ ਦੀ ਜਾਂਚ ਤੇ ਤਸਦੀਕ ਲਈ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ‘ਤੇ ਲਾਏ ਗਏ ਵਿਸ਼ੇਸ਼ ਕੈਪ

0
4

ਜਲੰਧਰ, 16 ਅਗਸਤ : ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਤਵਾਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।

ਇਨ੍ਹਾਂ ਕੈਂਪਾਂ ਦਾ ਉਦੇਸ਼ ਵੋਟਰਾਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) 2026 ਤਹਿਤ ਪ੍ਰਕਾਸ਼ਿਤ ਹੋਈ ਡ੍ਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵੇ ਚੈੱਕ ਤੇ ਤਸਦੀਕ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਸੀ।

ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੇ ਵੋਟਰਾਂ ਲਈ ਡ੍ਰਾਫ਼ਟ ਵੋਟਰ ਸੂਚੀਆਂ ਉਪਲਬਧ ਕਰਵਾਈਆਂ ਅਤੇ ਉਨ੍ਹਾਂ ਨੂੰ ਆਪਣੇ ਨਾਮ ਅਤੇ ਹੋਰ ਵੇਰਵੇ ਚੈੱਕ ਕਰਨ ਵਿੱਚ ਸਹਿਯੋਗ ਦਿੱਤਾ। ਬੀ.ਐਲ.ਓਜ਼ ਨੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਕਮੀ ਹੋਣ ਦੀ ਸੂਰਤ ਵਿੱਚ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਵੋਟਰਾਂ ਨੂੰ ਡ੍ਰਾਫ਼ਟ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਧਿਆਨ ਨਾਲ ਚੈੱਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਸ਼ਾਮਲ ਨਹੀਂ ਹੈ ਜਾਂ ਵੇਰਵਿਆਂ ਵਿੱਚ ਕੋਈ ਗਲਤੀ ਹੈ ਤਾਂ ਉਹ ਆਪਣੇ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕਰਕੇ 12 ਸਤੰਬਰ 2026 ਤੱਕ ਨਿਰਧਾਰਤ ਫਾਰਮਾਂ ਵਿੱਚ ਦਾਅਵਾ ਜਾਂ ਇਤਰਾਜ਼ ਦਾਇਰ ਕਰ ਸਕਦਾ ਹੈ।

ਸ਼੍ਰੀ ਵਾਲੀਆ ਨੇ ਕਿਹਾ ਕਿ ਵੋਟਰਾਂ ਦੀ ਸਰਗਰਮ ਭਾਗੀਦਾਰੀ ਵੋਟਰ ਸੂਚੀਆਂ ਨੂੰ ਸਹੀ ਅਤੇ ਅਪਡੇਟ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਡ੍ਰਾਫ਼ਟ ਵੋਟਰ ਸੂਚੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਧਿਕਾਰਤ ਵੈੱਬਸਾਈਟ https://www.ceopunjab.gov.in/index ਅਤੇ ਜ਼ਿਲ੍ਹਾ ਜਲੰਧਰ ਦੀ ਅਧਿਕਾਰਤ ਵੈੱਬਸਾਈਟ https://jalandhar.nic.in ’ਤੇ ਦੇਖੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਵੀ ਉਪਲਬਧ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਦਾ ਉਦੇਸ਼ ਪਾਰਦਰਸ਼ੀ, ਤਰੁੱਟੀ ਰਹਿਤ ਅਤੇ ਸਮਾਵੇਸ਼ੀ ਵੋਟਰ ਸੂਚੀ ਯਕੀਨੀ ਬਣਾਉਣਾ ਹੈ।

ਜ਼ਿਕਰਯੋਗ ਹੈ ਕਿ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਹੋਵੇਗੀ।

Share this content:

LEAVE A REPLY

Please enter your comment!
Please enter your name here