Thursday, September 19, 2024
Google search engine
HomeNationalਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ...

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ

ਚੰਡੀਗੜ੍ਹ। ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ।

ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਦੇ ਚੇਅਰਮੈਨ ਸ੍ਰੀ ਜੇ.ਬੀ. ਬਹਿਲ ਦੀ ਅਗਵਾਈ ‘ਚ ਮਿਲੇ ਵਫ਼ਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਉਹ ਹੁਣ ਤੱਕ 3800 ਤੋਂ ਵੱਧ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਦਿਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 400 ਦੇ ਲਗਭਗ 6 ਮਹੀਨੇ ਤੋਂ 16 ਸਾਲ ਤੱਕ ਦੀ ਉਮਰ ਵਾਲੇ ਹਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਰੀਜਨਲ ਟਰਾਂਸਪੋਰਟ ਅਥਾਰਿਟੀ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਡਰਾਇਵਿੰਗ ਲਾਈਸੈਂਸ ਬਨਵਾਉਣ ਜਾਂ ਰੀ-ਨਿਊ ਕਰਵਾਉਣ ਸਮੇਂ ਹਰ ਵਿਅਕਤੀ ਨੂੰ, ਸੜਕੀ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਭਾਰਤ ਦਾ ਸਭ ਤੋਂ ਵੱਧ ਨੇਤਰਦਾਨੀ ਰਾਜ ਬਣ ਸਕੇ।

Share this content:

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments