ਪੰਜਾਬ ਰੋਡਵੇਜ਼ ਦੇ ਜਲੰਧਰ ਡਿਪੂ ਦੀ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ, ਦੇਖੋ ਵੀਡੀਓ

0
140

ਜਲੰਧਰ : ਪੰਜਾਬ ਰੋਡਵੇਜ਼ ਦੇ ਜਲੰਧਰ ਡਿਪੂ-1 ਦੀ ਵਰਕਸ਼ਾਪ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਉੱਥੇ ਪਏ ਟਾਇਰਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ‘ਤੇ ਕਾਬੂ ਪਾਉਣ ਲਈ ਦੋ ਦਰਜਨ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਬੁਲਾਉਣਾ ਪਿਆ।

ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਕਈ ਘੰਟਿਆਂ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ। ਮੌਕੇ ਉੱਪਰ ਸੂਤਰ ਦੱਸਦੇ ਹਨ ਕਿ ਅੱਗ ਲੱਗਣ ਨਾਲ ਵੱਡਾ ਨੁਕਸਾਨ ਹੋਇਆ ਹੈ।

928690-1024x576 ਪੰਜਾਬ ਰੋਡਵੇਜ਼ ਦੇ ਜਲੰਧਰ ਡਿਪੂ ਦੀ ਵਰਕਸ਼ਾਪ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ, ਦੇਖੋ ਵੀਡੀਓ

Share this content:

LEAVE A REPLY

Please enter your comment!
Please enter your name here