ਨਿਤਿਨ ਨਵੀਨ ਨੇ ਅਸ਼ੋਕ ਸਰੀਨ ਹਿੱਕੀ ਦੀ ਪਿੱਠ ਥਾਪੜ ਕੇ ਵਧਾਇਆ ਹੌਸਲਾ, ਆਪਣੀ ਜੇਬ ਵਿੱਚੋਂ ਪੈੱਨ ਕੱਢ ਕੇ ਭੇਟ ਕਰਦਿਆਂ ਕਿਹਾ – ਦਿਲੋਂ ਵਧੀਆ ਕੰਮ ਕਰੋ।
ਜਲੰਧਰ। ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਨਾਲ ਜਲੰਧਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਅਤੇ ਜਲੰਧਰ ਦਿਹਾਤੀ ਭਾਜਪਾ ਦੇ ਪ੍ਰਧਾਨ ਮਨਮੀਤ ਵਿੱਕੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਦੋਵਾਂ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਸਰਗਰਮੀ ਨਾਲ ਅੱਗੇ ਵਧਾਉਣ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ਼ਾਬਾਸ਼ੀ ਦਿੱਤੀ।
ਮੁਲਾਕਾਤ ਦੌਰਾਨ ਇੱਕ ਭਾਵੁਕ ਅਤੇ ਪ੍ਰੇਰਨਾਦਾਇਕ ਪਲ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਆਪਣੀ ਜੇਬ ਵਿੱਚੋਂ ਪੈੱਨ ਕੱਢ ਕੇ ਅਸ਼ੋਕ ਸਰੀਨ ਹਿੱਕੀ ਨੂੰ ਭੇਟ ਕੀਤਾ ਅਤੇ ਉਨ੍ਹਾਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ “ਦਿਲੋਂ ਵਧੀਆ ਕੰਮ ਕਰੋ।” ਕੌਮੀ ਪ੍ਰਧਾਨ ਵੱਲੋਂ ਆਪਣੇ ਹੱਥਾਂ ਨਾਲ ਪੈੱਨ ਭੇਟ ਕਰਨਾ ਅਸ਼ੋਕ ਸਰੀਨ ਹਿੱਕੀ ਲਈ ਵਿਸ਼ੇਸ਼ ਸਨਮਾਨ ਅਤੇ ਉਤਸ਼ਾਹ ਦਾ ਪਲ ਰਿਹਾ।
ਅਸ਼ੋਕ ਸਰੀਨ ਹਿੱਕੀ ਨੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਮਿਲਿਆ ਸਨਮਾਨ ਅਤੇ ਮਾਰਗਦਰਸ਼ਨ ਉਨ੍ਹਾਂ ਲਈ ਵੱਡੀ ਪ੍ਰੇਰਣਾ ਹੈ। ਉਹ ਜਲੰਧਰ ਵਿੱਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਵਰਕਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਭਾਜਪਾ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਦੇ ਰਹਿਣਗੇ।
Share this content:


