ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਵਿਸ਼ਾਲ ਨਗਰ ਕੀਰਤਨ ‘ਚ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਕੀਤੀ ਸ਼ਿਰਕਤ

0
4

ਮੱਥਾ ਟੇਕਿਆ, ਜ਼ਿਲ੍ਹਾ ਵਾਸੀਆਂ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ,ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ

ਜਲੰਧਰ, 21 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼ਹਿਰ ਵਿੱਚ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਿਰਕਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਜ਼ਿਲ੍ਹਾ ਵਾਸੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਇਸ ਮੌਕੇ ਉਨ੍ਹਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬਾਣੀ ਸਮੁੱਚੀ ਲੋਕਾਈ ਨੂੰ ਸੱਚ, ਬਰਾਬਰੀ, ਕਿਰਤ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ, ਲੋੜਵੰਦਾਂ ਦੀ ਸਹਾਇਤਾ ਅਤੇ ਸਮਾਜ ਦੀ ਭਲਾਈ ਦੇ ਕਾਰਜਾਂ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਵੱਡੀ ਗਿਣਤੀ ਸੰਗਤ ਤੋਂ ਇਲਾਵਾ ਡੀਸੀਪੀ ਪਰਮਿੰਦਰ ਸਿੰਘ ਹੀਰ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Share this content:

LEAVE A REPLY

Please enter your comment!
Please enter your name here