ਲੋਕਾਂ ਦੀਆਂ ਲੋੜਾਂ, ਹੱਕਾਂ ਅਤੇ ਸੁਝਾਵਾਂ ਨੂੰ ਪਹਿਲ ਦੇ ਕੇ ਤਿਆਰ ਕੀਤਾ ਜਾਵੇਗਾ ਪੰਜਾਬ ਭਾਜਪਾ ਦਾ ਚੋਣ ਮਨੋਰਥ ਪੱਤਰ : ਅਵਿਨਾਸ਼ ਰਾਏ ਖੰਨਾ

0
4

ਵਪਾਰੀ, ਦੁਕਾਨਦਾਰ, ਉਦਯੋਗਪਤੀ, ਕਿਸਾਨ, ਨੌਜਵਾਨ, ਔਰਤਾਂ, ਸਰਕਾਰੀ ਮੁਲਾਜ਼ਮ, ਮਜ਼ਦੂਰ ਅਤੇ ਐਨ.ਆਰ.ਆਈ. ਸਮੇਤ ਹਰ ਵਰਗ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਮਨੋਰਥ ਪੱਤਰ ਵਿੱਚ ਸ਼ਾਮਲ ਕਰੇਗੀ ਭਾਜਪਾ।

ਜਲੰਧਰ, 23 ਨਵੰਬਰ। ਪੰਜਾਬ ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਅਤੇ ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਅੱਜ ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਆਗਾਮੀ ਚੋਣਾਂ ਲਈ ਅਜਿਹਾ ਚੋਣ ਮਨੋਰਥ ਪੱਤਰ ਤਿਆਰ ਕਰੇਗੀ, ਜਿਸ ਵਿੱਚ ਸੂਬੇ ਦੇ ਹਰ ਵਰਗ ਦੀਆਂ ਲੋੜਾਂ, ਉਮੀਦਾਂ, ਹੱਕਾਂ ਅਤੇ ਸੁਝਾਵਾਂ ਨੂੰ ਪਹਿਲ ਦਿੱਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰੈੱਸ ਵਾਰਤਾ ਵਿੱਚ ਮੁੱਖ ਤੌਰ ’ਤੇ ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ, ਕੇ.ਡੀ. ਭੰਡਾਰੀ, ਰਾਕੇਸ਼ ਰਾਠੌਰ, ਦਿਨੇਸ਼ ਢੱਲ, ਅਮਰਜੀਤ ਸਿੰਘ ਅਮਰੀ, ਦੀਪਕ ਪੰਡਿਤ, ਵਰੁਣ ਨਾਗਪਾਲ, ਅਨੂ ਵਰਮਾ, ਵਰੁਣ ਤਨੇਜਾ, ਜੌਲੀ ਬੇਦੀ, ਸੋਨੀ, ਉਮੇਸ਼ ਬੱਤਰਾ, ਮਹਿੰਦਰ ਭਗਤ, ਪ੍ਰਮੋਦ ਕਸ਼ਯਪ, ਲਲਿਤ ਬੱਬੂ, ਸੋਨੂੰ ਹੰਸ ਅਤੇ ਹੋਰ ਸੀਨੀਅਰ ਭਾਜਪਾ ਆਗੂ ਹਾਜ਼ਰ ਸਨ।

ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਭਾਜਪਾ ਸਿਰਫ਼ ਬੰਦ ਕਮਰਿਆਂ ਵਿੱਚ ਬੈਠ ਕੇ ਚੋਣ ਮਨੋਰਥ ਪੱਤਰ ਤਿਆਰ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਪਾਰਟੀ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝੇਗੀ। ਇਸ ਲਈ ਵਪਾਰੀਆਂ, ਦੁਕਾਨਦਾਰਾਂ, ਉਦਯੋਗਪਤੀਆਂ, ਕਿਸਾਨਾਂ, ਨੌਜਵਾਨਾਂ, ਔਰਤਾਂ, ਸਰਕਾਰੀ ਮੁਲਾਜ਼ਮਾਂ, ਸੇਵਾਮੁਕਤ ਕਰਮਚਾਰੀਆਂ, ਮਜ਼ਦੂਰਾਂ ਅਤੇ ਐਨ.ਆਰ.ਆਈ. ਭਾਰਤੀਆਂ ਸਮੇਤ ਸਮਾਜ ਦੇ ਹਰ ਵਰਗ ਨਾਲ ਸਿੱਧਾ ਸੰਵਾਦ ਕੀਤਾ ਜਾਵੇਗਾ। ਉਨ੍ਹਾਂ ਦੀਆਂ ਮੰਗਾਂ, ਸੁਝਾਵਾਂ ਅਤੇ ਉਮੀਦਾਂ ਨੂੰ ਸਮਝ ਕੇ ਲੋਕਾਂ ਦੇ ਹੱਕਾਂ, ਵਿਸ਼ਵਾਸ ਅਤੇ ਵਿਕਾਸ ’ਤੇ ਆਧਾਰਿਤ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰਨ ਦੀ ਕੋਈ ਨੀਤੀ ਨਹੀਂ ਹੋਵੇਗੀ।

Share this content:

LEAVE A REPLY

Please enter your comment!
Please enter your name here