ਜਲੰਧਰ 2 ਜੂਨ – ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਸੀਨੀਅਰ ਆਗੂ ਮਨਿੰਦਰਪਾਲ ਸਿੰਘ ਗੁੰਬਰ ਨੇ ਅੱਜ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਸਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੈਂ 1992 ਤੋਂ ਜਲੰਧਰ ਵਿਖੇ ਅਤੇ 1992 ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਸਤਿਕਾਰ ਯੋਗ ਪਿਤਾ ਜੀ ਜਥੇਦਾਰ ਹੀਰਾ ਸਿੰਘ ਜੀ ਗੁੰਬਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸੇਵਾਵਾਂ ਨਿਭਾ ਰਿਹਾ ਸੀ। ਅਤੇ ਪਿਛਲੇ ਦਸ ਸਾਲਾਂ ਤੋਂ ਜਲੰਧਰ ਵਿਖੇ ਵੱਖ ਵੱਖ ਜ਼ੁਮੇਵਾਰ ਅਹੁਦਿਆਂ ਸੇਵਾਵਾਂ ਨਿਭਾ ਰਿਹਾ ਸੀ।ਪਰ ਪਾਰਟੀ ਦੇ ਕੁੱਝ ਆਗੂਆਂ ਵਲੋਂ ਮੈਨੂੰ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਸੀ।ਜਿਸ ਕਾਰਨ ਪਹਿਲਾਂ ਮੈਂ ਆਪਣਾ ਅਸਤੀਫਾ ਦੋ ਨਵੰਬਰ 2021 ਨੂੰ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦਲ ਜਲੰਧਰ ਸ਼ਹਿਰੀ ਨੂੰ ਦੇ ਦਿੱਤਾ ਸੀ ਪਰ ਪ੍ਰਧਾਨ ਸਾਹਿਬ ਨੇ ਮੇਰਾ ਅਸਤੀਫਾ ਨਾ ਮਨਜ਼ੂਰ ਕਰਦਿਆਂ ਮੈਨੂੰ ਪਾਰਟੀ ਦੀਆਂ ਸੇਵਾਵਾਂ ਨਿਭਾਉਣ ਦਾ ਆਦੇਸ਼ ਦਿੱਤਾ ਸੀ। ਫਿਰ ਮੈਂ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੇ ਹੁਕਮਾਂ ਦਾ ਪਾਲਣਾ ਕਰਦਿਆਂ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਜਾਰੀ ਰੱਖੀਆਂ ਪਰ ਅਜਿਹੇ ਲੋਕਾਂ ਵਲੋਂ ਮੈਨੂੰ ਮਾਨਸਿਕ ਤੌਰ ਤੇ ਬਹੁਤ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮਨ ਬਹੁਤ ਦੁੱਖੀ ਅਤੇ ਪ੍ਰੇਸ਼ਾਨ ਰਹਿਣ ਕਾਰਨ ਅਜਿਹੇ ਹਾਲਾਤਾਂ ਵਿਚ ਮੈਂ ਪਾਰਟੀ ਪ੍ਰਤੀ ਸੇਵਾਵਾਂ ਨਿਭਾਉਣ ਤੋਂ ਅਸਮਰਥ ਹਾਂ।ਜਨਰਲ ਸਕੱਤਰ ਜ਼ਿਲ੍ਹਾ ਅਕਾਲੀ ਦਲ, ਅਬਜਰਵਰ ਵਿਧਾਨ ਸਭਾ ਹਲਕਾ ਉੱਤਰੀ ਤੇ ਪ੍ਰੈਸ ਸਕੱਤਰ ਦੇ ਅਹੁਦਿਆਂ ਤੋਂ ਮੈਂ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ ਹੋਰ ਕਿਹਾ ਕਿ ਜਥੇਦਾਰ ਕੁਲਵੰਤ ਸਿੰਘ ਮੰਨਣ, ਸਮੁੱਚੀ ਹਾਈਕਮਾਂਡ ਤੇ ਜ਼ਿਲ੍ਹਾ ਅਕਾਲੀ ਦਲ ਦੇ ਆਗੂ ਸਹਿਬਾਨ ਤੇ ਵਰਕਰਾਂ ਵਲੋਂ ਬਹੁਤ ਮਾਣ ਸਤਿਕਾਰ ਮਿਲਿਆ ਹੈ ਜਿਨ੍ਹਾਂ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ ਅਤੇ ਮੈਨੂੰ ਆਪਣੇ ਪਿਤਾ ਜੀ ਤੋਂ ਮਿਲੀ ਸਿਖਿਆ ਅਤੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਸੇਵਾਵਾਂ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਧਿਆਨ ਵਿਚ ਰੱਖਦਿਆਂ ਹਮੇਸ਼ਾਂ ਪਾਰਟੀ ਪ੍ਰਤੀ ਵਫ਼ਾਦਾਰ ਰਹਾਂ ਗਾ। ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਬਤੋਰ ਵਰਕਰ ਸੇਵਾਵਾਂ ਜਾਰੀ ਰੱਖਾਂਗਾ।
Share this content: